ਢੀਂਡਸਾ ਨੇ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਨਵੀ ਦਿੱਲੀ, 21 ਜਨਵਰੀ 2022 - ਸੁਖਦੇਵ ਸਿੰਘ ਢੀਂਡਸਾ ਵੱਲੀਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਹੋ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ/ ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।