ਚੰਡੀਗੜ੍ਹ, 21 ਜਨਵਰੀ 2022 - ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਦਾਖ਼ਾ ਤੋਂ ਕੇ ਐੱਨ.ਐੱਸ.ਕੰਗ, ਲਹਿਰਾ ਤੋਂ ਬਰਿੰਦਰ ਕੁਮਾਰ ਗੋਇਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।