ਡੀਜੀਪੀ ਦੇ ਜਾਅਲੀ ਦਸਤਖਤ ਮਾਮਲੇ ਵਿੱਚ ਇੱਕ ਮੁਲਾਜ਼ਮ ਗ੍ਰਿਫਤਾਰ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 22 ਜਨਵਰੀ 2022- ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਜਾਅਲੀ ਦਸਤਖਤ ਮਾਮਲੇ ਵਿਚ ਪੁਲਿਸ ਨੇ ਡੀਜੀਪੀ ਦਫਤਰ ਦੇ ਮੁਲਾਜ਼ਮ ਕੁਲਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।
ਕਾਬਿਲੇਗੌਰ ਹੈ ਕਿ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਜਾਅਲੀ ਦਸਤਖਤ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਿਊਜ 18 ਦੇ ਹਵਾਲੇ ਅਨੁਸਾਰ ਕੁਲਵਿੰਦਰ ਸਿੰਘ ਡੀਜੀਪੀ ਦਫਤਰ ਵਿਚ ਤੈਨਾਤ ਸੀ।