ਵਿਧਾਨ ਸਭਾ ਚੋਣਾਂ: ਰੈਲੀਆਂ-ਰੋਡ ਸ਼ੋਅ 'ਤੇ ਪਾਬੰਦੀ ਰਹੇਗੀ ਜਾਰੀ
ਨਵੀਂ ਦਿੱਲੀ, 22 ਜਨਵਰੀ 2022 - ਕੋਰੋਨਾ ਦੇ ਵਧਦੇ ਕੇਸਾਂ ਕਾਰਨ ਚੋਣ ਕਮਿਸ਼ਨ ਕਿਸੇ ਵੀ ਤਰ੍ਹਾਂ ਦਾ ਖਤਰਾ ਲੈਣ ਦੇ ਮੂਡ ਵਿੱਚ ਨਹੀਂ ਹੈ। ਇਸ ਲਈ ਕਮਿਸ਼ਨ ਨੇ ਚੋਣ ਰੈਲੀਆਂ, ਜਲੂਸ ਅਤੇ ਰੋਡ ਸ਼ੋਅ 'ਤੇ ਪਾਬੰਦੀ ਇੱਕ ਹਫ਼ਤੇ ਲਈ ਵਧਾ ਦਿੱਤੀ ਹੈ। ਸੂਤਰਾਂ ਮੁਤਾਬਕ ਸ਼ਨੀਵਾਰ ਨੂੰ ਹੋਈ ਬੈਠਕ 'ਚ ਕੋਰੋਨਾ ਇਨਫੈਕਸ਼ਨ ਅਤੇ ਟੀਕਾਕਰਨ ਦੀ ਸਥਿਤੀ ਦੀ ਸਮੀਖਿਆ ਕਰਨ 'ਤੇ ਸਹਿਮਤੀ ਬਣੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਮਿਸ਼ਨ ਨੇ ਪ੍ਰਚਾਰ ਦੇ ਹੋਰ ਤਰੀਕਿਆਂ ਵਿਚ ਕੁਝ ਢਿੱਲ ਦਿੱਤੀ ਹੈ।