ਨਵੀਂ ਦਿੱਲੀ, 22 ਜਨਵਰੀ 2022 - ਦੇਸ਼ ਦੇ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਸਾਫ਼ ਕਰ ਦਿੱਤਾ ਹੈ ਕਿ ਰੈਲੀਆਂ, ਜੁਲੂਸਾਂ ਤੋਂ ਪਾਬੰਦੀ ਨਹੀਂ ਹਟਾਈ ਜਾਵੇਗੀ। ਰੈਲੀਆਂ ਰੋਡ ਅਤੇ ਬਾਈਕ ਸ਼ੋਅ ’ਤੇ ਪਾਬੰਦੀ ਜਾਰੀ ਰਹੇਗੀ।
- ਇਸ ਦੌਰਾਨ ਚੋਣ ਕਮਿਸ਼ਨ ਵਲੋਂ ਇਹ ਵੀ ਕਿਹਾ ਗਿਆ ਹੈ ਕਿ 10 ਲੋਕ ਡੋਰ ਟੂ ਡੋਰ ਮੁਹਿੰਮ ਲਈ 5 ਵਿਅਕਤੀਆਂ ਦੀ ਸੀਮਾ ਵਧਾ ਕੇ 10 ਵਿਅਕਤੀਆਂ ਤੱਕ ਕਰ ਦਿੱਤੀ ਗਈ ਹੈ।
- ਕੋਵਿਡ ਪਾਬੰਦੀਆਂ ਦੇ ਨਾਲ ਖੁੱਲ੍ਹੀਆਂ ਥਾਵਾਂ 'ਤੇ ਪ੍ਰਚਾਰ ਲਈ ਵੀਡੀਓ ਵੈਨਾਂ ਦੀ ਇਜਾਜ਼ਤ ਹੈ।