ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ
ਕੈਬਨਿਟ ਮੰਤਰੀ ਪ੍ਰਗਟ ਸਿੰਘ ਹੋਣਗੇ ਮੁੱਖ ਮਹਿਮਾਨ
ਬਲਵਿੰਦਰ ਸਿੰਘ ਧਾਲੀਵਾਲ,ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ,24 ਜਨਵਰੀ 2022- ਗਣਤੰਤਰ ਦਿਵਸ ਸਬੰਧੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਦਿਤਿਆ ਉੱਪਲ ਦੀ ਅਗਵਾਈ ਹੇਠ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ।
ਉਨ੍ਹਾਂ ਕੌਮੀ ਤਿਰੰਗਾ ਲਹਿਰਾਉਣ ਤੋਂਂਬਾਅਦ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ । ਮਾਰਚ ਪਾਸਟ ਦੀ ਅਗਵਾਈ ਡੀ.ਐਸ.ਪੀ ਕਮਲਜੀਤ ਸਿੰਘ ਔਲਖ ਵਲੋਂ ਕੀਤੀ ਗਈ, ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਮਹਿਲਾ ਤੇ ਹੋਰਗਾਰਡ ਤੋਂ ਇਲਾਵਾ ਪੰਜਾਬ ਪੁਲਿਸ ਦੇ ਬੈਂਡ ਨੇ ਭਾਗ ਲਿਆ। ਸਿੱਖਿਆ ਵਿਭਾਗ ਦੀਆਂ ਅਧਿਆਪਕਾਵਾਂ ਵਲੋਂ ਇਸ਼ ਮੌਕੇ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਪੂਰਥਲਾ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਪ੍ਰਗਟ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸ਼ਿਆ ਕਿ ਕੋਵਿਡ ਦੇ ਵਧਦੇ ਕੇਸਾਂ ਕਾਰਨ ਇਸ ਵਾਰ ਸਮਾਗਮ ਸੰਖੇਪ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਵੱਧ ਤੋਂ ਵੱਧ 100 ਵਿਅਕਤੀ ਹੀ ਭਾਗ ਲੈ ਸਕਦੇ ਹਨ।
ਇਸ ਮੌਕੇ ਐਸ.ਪੀ. ਜਸਬੀਰ ਸਿੰਘ, ਐਸ.ਡੀ.ਐਮ. ਕਪੂਰਥਲਾ ਡਾ ਜੈਇੰਦਰ ਸਿੰਘ, ਡੀ.ਐਸ.ਪੀ. ਸੁਰਿੰਦਰ ਸਿੰਘ, ਜਿਲ੍ਹਾ ਸਿੱਖਿਆ ਅਫਸਰ ਗੁਰਦੀਪ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ, ਡੀ.ਐਮ ਸਪੋਰਟਸ ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।