ਵੇਖੋ ਕਿਵੇਂ ਹੋਈ ਸੀਟਾਂ ਦੀ ਵੰਡ ਭਾਜਪਾ, ਕੈਪਟਨ ਅਤੇ ਢੀਂਡਸਾ ਵਿਚਕਾਰ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 24 ਜਨਵਰੀ 2022- ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫੰਰਸ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਕੀਤੀ ਗਈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆ ਗੱਠਜੋੜ ਦੇ ਆਗੂਆਂ ਨੇ ਦੱਸਿਆ ਕਿ, ਸੀਟਾਂ ਦੀ ਵੰਡ ਕਰਦਿਆਂ ਹੋਇਆ ਭਾਜਪਾ 65, ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ਤੇ ਚੋਣ ਲੜੇਗੀ।
ਇਸ ਤੋਂ ਇਲਾਵਾ ਇੱਥੇ ਦੱਸ ਦਈਏ ਕਿ, ਭਾਜਪਾ ਵਲੋਂ ਪੰਜਾਬ ਚੋਣਾਂ ਲਈ 34 ਉਮੀਦਵਾਰ ਐਲਾਨ ਦਿੱਤੇ ਗਏ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ 22 ਅਤੇ ਢੀਂਡਸਾ ਵੱਲੋਂ 13 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
Live