ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 24 ਜਨਵਰੀ, 2022: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਦੇ ਅਨੁਸਾਰ ਸ਼੍ਰੀਮਤੀ ਦੀਪਤੀ ਗੋਇਲ, ਸਿਵਲ ਜੱਜ ਸੀਨੀਅਰ ਡਿਵੀਜ਼ਨ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਨੈਸ਼ਨਲ ਇੰਸਚੀਟਿਊਟ ਆਫ ਨਰਸਿੰਗ, ਸੰਗਰੂਰ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨਾਲ ਨੈਸ਼ਨਲ ਗਰਲ ਚਾਇਲਡ ਦਿਵਸ ਦੇ ਮੌਕੇ `ਤੇ ਇੱਕ ਵੈਬੀਨਾਰ ਕੀਤਾ ਗਿਆ।
ਇਸ ਵੈਬੀਨਾਰ ਦੌਰਾਨ ਨੈਸ਼ਨਲ ਇੰਸਚੀਟਿਊਟ ਆਫ ਨਰਸਿੰਗ, ਸੰਗਰੂਰ ਦੇ ਵਿਦਿਆਰਥਣਾਂ ਨੂੰ ਇਸ ਦਿਨ ਦੀ ਮਹੱਤਤਾ ਅਤੇ ਦੇਸ਼ ਦੀ ਤਰੱਕੀ ਵਿੱਚ ਲੜਕੀਆਂ ਦੇ ਯੋਗਦਾਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।
ਇਸ ਮੌਕੇ `ਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ `ਤੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜੁਆਬ ਵੀ ਜੱਜ ਸਾਹਿਬ ਵਲੋਂ ਦਿੱਤੇ ਗਏ।