ਸ਼ਾਮਲ ਹੋਏ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕਰਦੇ ਹਲਕਾ ਪਟਿਆਲਾ ਦਿਹਾਤੀ ਤੋਂ ਕਾਂਗਰਸ ਉਮੀਦਵਾਰ ਮੋਹਿਤ ਮੋਹਿੰਦਰਾ, ਵਰਕਰ ਤੇ ਆਗੂ।
ਪਟਿਆਲਾ 24 ਜਨਵਰੀ 2022 : ਹਲਕਾ ਪਟਿਆਲਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਿਤ ਮੋਹਿੰਦਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ। ਜਦੋਂ ਇੰਦਰਾ ਕਲੋਨੀ ਵਿਖੇ ਕੀਤੀ ਨੁੱਕੜ ਮੀਟਿੰਗ ਦੌਰਾਨ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਨਿਗਰਾਨੀ ਹੇਠ ਮੋਹਿਤ ਮੋਹਿੰਦਰਾ ਦੀ ਅਗਵਾਈ `ਚ 80 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਦਾ ਲੜ ਫੜ ਲਿਆ। ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਮੋਹਿਤ ਮੋਹਿੰਦਰਾ ਵੱਲੋਂ ਪਾਰਟੀ ਸਿਰੋਪਾਓ ਪਾ ਕੇ ਸਵਾਗਤ ਕੀਤਾ ਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਵਿਸ਼ਵਾਸ ਦਵਾਇਆ।
ਸ਼ਾਮਲ ਹੋਏ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਬਹੁਤ ਖੁਸ਼ੀ ਹੈ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਜੀ ਵੱਲੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਰਵਾਏ ਹਲਕਾ ਦਿਹਾਤੀ ਵਿਚ 1 ਹਜ਼ਾਰ ਕਰੋਡ਼ ਤੋਂ ਵੱਧ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਤੇ ਕਈ ਵਿਕਾਸ ਕਾਰਜ਼ ਹਾਲੇ ਵੀ ਤੇਜ਼ ਰਫ਼ਤਾਰ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਦਿਹਾਤੀ ਦੇ ਲੋਕ ਅੱਜ ਵੀ ਕਾਂਗਰਸ ਪਾਰਟੀ ਤੇ ਪੂਰਾ ਵਿਸ਼ਵਾਸ ਜਤਾ ਰਹੇ ਹਨ ਤੇ ਵਿਕਾਸ ਨੂੰ ਤਰਜੀਹ ਦੇ ਰਹੇ ਹਨ।ਇਸ ਤੋਂ ਸਾਬਤ ਹੁੰਦਾ ਹੈ ਕਿ ਲੋਕ ਮੁੜ ਤੋਂ ਵਿਧਾਨ ਸਭਾ ਚੋਣਾਂ `ਚ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾ ਕੇ ਵੱਡੀ ਲੀਡ ਨਾਲ ਰਿਕਾਰਡ ਤੋੜ ਜਿੱਤ ਦਵਾਉਣਗੇ। ਉਹ ਸ਼ਾਮਲ ਹੋਏ ਪਰਿਵਾਰਾਂ ਨੂੰ ਭਰੋਸਾ ਦਿੰਦੇ ਹਨ ਕਿ ਉਹ ਪਟਿਆਲਾ ਦਿਹਾਤੀ `ਚ ਵਿਕਾਸ ਦੀ ਡੋਰ ਨੂੰ ਜਿੱਤਣ ਤੋਂ ਬਾਅਦ ਕਿਸੇ ਵੀ ਕੀਮਤ `ਤੇ ਟੁੱਟਣ ਨਹੀਂ ਦੇਣਗੇ। ਇਸ ਮੌਕੇ ਪਰਿਵਾਰਾਂ ਨੇ ਮੋਹਿਤ ਮੋਹਿੰਦਰਾ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਲੋਂ ਜੋ ਵੀ ਜਿੰਮੇਂਵਾਰੀ ਸੌਂਪੀ ਜਾਵੇਗੀ ਉਸ ਨੂੰ ਤਨਦੇਹੀ ਨਿਭਾਉਣਗੇ ਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਸਬੰਧੀ ਲੋਕਾਂ ਨੂੰ ਘਰ-ਘਰ ਜਾਣੂ ਕਰਵਾਉਣਗੇ। ਇਸ ਮੌਕੇ ਦਲੇਰ ਸਿੰਘ, ਹਰਜੀਤ ਸਿੰਘ ਬਿੱਟੂ, ਸੋਨੂੰ, ਇਕਬਾਲ ਕੌਰ, ਬਾਦਲ ਸਿੰਘ, ਗੁਰਦਿਤਾ ਸਿੰਘ, ਗਾਮਾ ਸਕੱਤਰ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਤਿਰਲੋਚਨ ਸਿੰਘ, ਸੁੰਦਰ ਲਾਲ, ਦਰਸ਼ਨ ਸਿੰਘ, ਭਗਵੰਤ ਸਿੰਘ ਆਦਿ ਹਾਜ਼ਰ ਸ਼ਾਮਲ ਸਨ।