ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਮੁੱਖ ਮੁਕਾਬਲਾ ਇਨ੍ਹਾਂ ਤਿੰਨਾਂ ਉਮੀਦਵਾਰਾਂ ਵਿੱਚ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 24 ਜਨਵਰੀ 2022 - ਵਿਧਾਨ ਸਭਾ ਹਲਕਾ ਫਰੀਦਕੋਟ ਤੋ ਮੁੱਖ ਮੁਕਾਬਲਾ ਇਨ੍ਹਾਂ ਤਿੰਨਾਂ ਲੀਡਰਾਂ ਵਿੱਚ ਹੋਣ ਦੀ ਸੰਭਾਵਨਾ। ਉਹ ਕਿਹੜੇ ਉਮੀਦਵਾਰ ਹਨ ਜਿਨ੍ਹਾਂ ਦਾ ਮੁਕਾਬਲਾ ਫਸਵਾਂ ਹੋਵੇਗਾ। ਕਾਂਗਰਸ ਪਾਰਟੀ ਤੋ ਮੋਜੂਦਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਤੋ ਪਰਮਬੰਸ ਸਿੰਘ ਰੋਮਾਣਾ ਅਤੇ ਆਮ ਆਦਮੀ ਪਾਰਟੀ ਤੋ ਗੁਰਦਿੱਤ ਸਿੰਘ ਸੇਖੋਂ ਇਨ੍ਹਾਂ ਤਿੰਨਾਂ ਲੀਡਰਾਂ ਵਿੱਚੋਂ ਇੱਕ ਉਮੀਦਵਾਰ ਹੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰ ਵਿਧਾਨ ਸਭਾ ਵਿੱਚ ਪਹੁੰਚੇਗਾ।
2017 ਵਿੱਚ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਪਣੇ ਵਿਰੋਧੀਆਂ ਨੂੰ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਸੀ ਤੇ ਦੂਜੇ ਨੰਬਰ ਤੇ ਆਮ ਆਦਮੀ ਪਾਰਟੀ ਦੇ ਗੁਰਦਿੱਤ ਸਿੰਘ ਸੇਖੋਂ ਰਹੇ ਸਨ ਤੇ ਤੀਸਰੇ ਨੰਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਰਹੇ ਸਨ। 2017 ਵਿੱਚ ਤਿੰਨੇ ਉਮੀਦਵਾਰਾਂ ਵਿਚਕਾਰ ਹੀ ਮੁੱਖ ਮੁਕਾਬਲਾ ਦੇਖਣ ਨੂੰ ਮਿਲਿਆ ਸੀ ਤੇ ਇਸ ਵਾਰ ਵੀ ਇਨ੍ਹਾਂ ਤਿੰਨਾਂ ਵਿਚਕਾਰ ਹੀ ਮੁੱਖ ਮੁਕਾਬਲਾ ਹੈ। ਜਦੋਂ ਦਾ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਨੂੰ ਐਲਾਨਿਆ ਹੈ ਉਦੋਂ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਸਿਆਸੀ ਸਮੀਕਰਣ ਵੀ ਬਦਲ ਗਏ ਹਨ ਤੇ ਫਰੀਦਕੋਟ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਜੇਕਰ ਗੱਲ ਕਰੀਏ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਦੀ ਤਾਂ ਇਨ੍ਹਾਂ ਦੀ ਵੀ ਚੋਣ ਮੁਹਿੰਮ ਨੂੰ ਵੀ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਰੋਜਾਨਾ ਪਰਮਬੰਸ ਸਿੰਘ ਰੋਮਾਣਾ ਵੀ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਵਾ ਰਹੇ ਹਨ ਤੇ ਜੇਕਰ ਗੱਲ ਕਰੀਏ ਮੋਜੂਦਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਇਹ ਵੀ ਪਿਛਲੇ 5 ਸਾਲ ਦੌਰਾਨ ਹੋਏ ਵਿਕਾਸ ਦੇ ਨਾਮ ਤੇ ਵੋਟ ਮੰਗ ਰਹੇ ਹਨ।