← ਪਿਛੇ ਪਰਤੋ
ਜਗਦੀਸ਼ ਥਿੰਦ ਗੁਰੂ ਹਰਸਹਾਏ /ਫਿਰੋਜ਼ਪੁਰ 26 ਜਨਵਰੀ , ਪੰਜਾਬ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਜੇ ਕਾਲੜਾ ਨੂੰ ਪਾਰਟੀ ਉਮੀਦਵਾਰ ਬਣਾ ਕੇ ਭੇਜਿਆ ਗਿਆ ਹੈ । ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਲਏ ਵਿਧਾਨ ਸਭਾ ਹਲਕਾ ਜ਼ੀਰਾ ਦੇ ਸ਼ਹਿਰ ਮਖੂ ਅੰਦਰ ਵਿਜੇ ਕਾਲੜਾ ਪਿਛਲੇ ਲੰਬੇ ਅਰਸੇ ਤੋਂ ਆੜ੍ਹਤ ਦਾ ਕਾਰੋਬਾਰ ਕਰਦੇ ਆ ਰਹੇ ਹਨ । ਪੰਜਾਬ ਅੰਦਰ ਵਿਜੇ ਕਾਲੜਾ ਦੇ ਪੈਟਰੋਲ ਪੰਪ ਵੀ ਹਨ । ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਜੋਂ ਕੰਮ ਕਰਦਿਆਂ ਉਨ੍ਹਾਂ ਆੜ੍ਹਤੀਆਂ ਦੇ ਹੱਕਾਂ ਲਈ ਵੱਡੀ ਲੜਾਈ ਲੜੀ ਹੈ । ਇਸ ਦੌਰਾਨ ਉਹ ਪੰਜਾਬ ਮੰਡੀਕਰਨ ਬੋਰਡ ਦੇ ਵਾਈਸ ਚੇਅਰਮੈਨ ਦੇ ਅਹੁਦੇ ਉਪਰ ਵੀ ਕੰਮ ਕਰ ਚੁੱਕੇ ਹਨ ।
Total Responses : 933