← ਪਿਛੇ ਪਰਤੋ
ਕਾਂਗਰਸ ਦੀ ਦੂਜੀ ਸੂਚੀ ਵਿਚ ਚਾਰ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ ਚੰਡੀਗੜ੍ਹ, 26 ਜਨਵਰੀ, 2022: ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ 23 ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਚਾਰ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ ਗਈ ਹੈ। ਹਲਕਾ ਸ਼ੁਤਰਾਣਾ ਤੋਂ ਨਿਰਮਲ ਸਿੰਘ ਸ਼ੁਤਰਾਣ ਦੀ ਕੱਟ ਕੇ ਦਰਬਾਰਾ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਹਲਕਾ ਅਮਰਗੜ੍ਹ ਤੋਂ ਸੁਰਜੀਤ ਸਿੰਘ ਧੀਮਾਨ ਦੀ ਟਿਕਟ ਕੱਟ ਕੇ ਨਵਜੋਤ ਸਿੱਧੂ ਦੇ ਨਜ਼ਦੀਕੀ ਮੰਨੇ ਜਾਂਦੇ ਸਮਿਤ ਸਿੰਘ ਨੂੰ ਟਿਕਟ ਦਿੱਤੀ ਗਈ ਹੈ ਜਦੋਂ ਕਿ ਧੀਮਾਨ ਦੇ ਪੁੱਤਰ ਜਸਵਿੰਦਰ ਧੀਮਾਨ ਨੁੰ ਸੁਨਾਮ ਤੋਂ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਸਤਿਕਾਰ ਕੌਰ ਦੀ ਕੱਟ ਕੇ ਆਸ਼ੂ ਬੰਗੜ ਨੂੰ ਟਿਕਟ ਦਿੱਤੀ ਗਈ ਹੈ ਜਦੋਂ ਕਿ ਹਲਕਾ ਸਮਰਾਲਾ ਤੋਂ ਅਮਰੀਕ ਸਿੰਘ ਢਿੱਲੋਂ ਦੀ ਟਿਕਟ ਕੱਟ ਕੇ ਰਾਜਾ ਗਿੱਲ ਨੂੰ ਟਿਕਟ ਦਿੱਤੀ ਗਈ ਹੈ।
Total Responses : 267