ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਨੂੰ ਪਦਮ ਸ਼੍ਰੀ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
ਹਰਜਿੰਦਰ ਸਿੰਘ ਭੱਟੀ
- ਸਿੱਖ ਪੰਥ ਲਈ ਵੱਡੀ ਖੁਸ਼ਖਬਰੀ !
ਚੰਡੀਗੜ੍ਹ, 26 ਜਨਵਰੀ 2022 - ਉੱਘੇ ਸਿੱਖਿਆਸ਼ਾਸਤਰੀ ਅਤੇ ਸਮਾਜ ਸੇਵੀ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਬਾਬਾ ਇਕਬਾਲ ਸਿੰਘ ਜੀ ਨੂੰ ਸਮਾਜ ਸੇਵਾ ਖੇਤਰ ਵਿੱਚ ਦਿੱਤਾ ਗਿਆ ਹੈ। ਬਾਬਾ ਜੀ ਲਗਭਗ 75 ਸਾਲਾਂ ਤੋਂ ਪੇਂਡੂ ਵਿੱਦਿਆ ਦੇ ਖੇਤਰ ਵਿੱਚ ਉੱਘੀ ਸੇਵਾ ਨਿਭਾ ਰਹੇ ਹਨ। ਬਾਬਾ ਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਕਲਗੀਧਰ ਟ੍ਰਸਟ/ਸੋਸਾਇਟੀ, ਬੜੂ ਸਾਹਿਬ ਅਧੀਨ ਉੱਤਰ ਭਾਰਤ ਵਿੱਚ 129 ਅਕਾਲ ਅਕੈਡਮੀਆਂ ਅਤੇ 2 ਯੂਨੀਵਰਸਿਟੀਆਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 1 ਚੈਰੀਟੇਬਲ ਹਸਪਤਾਲ ਅਤੇ 2 ਨਸ਼ਾ-ਛੁਡਾਊ ਕੇਂਦਰ ਵੀ ਚਲਾਏ ਜਾ ਰਹੇ ਹਨ।