ਪਟਿਆਲਾ: ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 26 ਜਨਵਰੀ 2022- ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਕਾਲੀਆਂ ਝੰਡੀਆਂ ਦਿਖਾਏ ਗਏ।
ਇਸ ਦੌਰਾਨ ਪੁਲਿਸ ਵਲੋਂ ਮੁਲਾਜ਼ਮਾਂ ਨੂੰ ਰੋਕਿਆ ਗਿਆ ਅਤੇ ਹਿਰਾਸਤ ਵਿਚ ਲੈ ਲਿਆ।
ਮੁਲਾਜ਼ਮ ਆਗੂ ਹਰਦੀਪ ਟੋਡਰਪੁਰ ਅਤੇ ਦਰਸ਼ਨ ਬੇਲੂਮਾਜਰਾ ਅਤੇ ਸੀਸ਼ਨ ਕੁਮਾਰ ਸਮੇਤ 30 ਤੋਂ ਵੱਧ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।