ਹਲਕਾ ਨਕੋਦਰ ਤੋਂ ਕਾਂਗਰਸ ਨੇ ਡਾਕਟਰ ਨਵਜੋਤ ਦਹੀਆ ਨੂੰ ਐਲਾਨਿਆ ਉਮੀਦਵਾਰ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 26 ਜਨਵਰੀ 2022 : ਕਾਂਗਰਸ ਹਾਈਕਮਾਂਡ ਵੱਲੋਂ ਦੇਰ ਰਾਤ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 23 ਉਮੀਦਵਾਰਾਂ ਦਾ ਐਲਾਨ ਕੀਤਾ ਹੈ ਜਿਸ ਵਿਚ ਹਲਕਾ ਨਕੋਦਰ ਤੋਂ ਕਾਂਗਰਸ ਨੇ ਡਾਕਟਰ ਨਵਜੋਤ ਸਿੰਘ ਦਹੀਆ ਨੂੰ ਉਮੀਦਵਾਰ ਐਲਾਨਿਆ ਹੈ ।
ਇਸ ਨਾਲ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਹੋਇਆ ਤੇ ਉਮੀਦਵਾਰ ਡਾਕਟਰ ਨਵਜੋਤ ਸਿੰਘ ਦਹੀਆ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ । ਜ਼ਿਕਰਯੋਗ ਹੈ ਕਿ ਡਾਕਟਰ ਨਵਜੋਤ ਸਿੰਘ ਦਹੀਆ ਨੇ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਸ਼ਾਹਕੋਟ ਤੋਂ ਪੀਪਲਜ਼ ਪਾਰਟੀ ਆਫ ਪੰਜਾਬ ਵੱਲੋਂ ਚੋਣ ਲੜੀ ਸੀ ਅਤੇ 10 ਹਜ਼ਾਰ ਵੋਟਾਂ ਪ੍ਰਾਪਤ ਕੀਤੀਆਂ ਸਨ