ਮਜੀਠੀਆ ਲੜੇਗਾ ਸਿੱਧੂ ਖਿਲਾਫ ਚੋਣ, ਸੁਖਬੀਰ ਨੇ ਕੀਤਾ ਐਲਾਨ
ਅੰਮ੍ਰਿਤਸਰ, 26 ਜਨਵਰੀ 2022 - ਸੁਖਬਰੀ ਬਾਦਲ ਵੱਲੋਂ ਅੱਜ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਚੋਣ ਲੜ ਰਹੇ ਹਨ। ਜਿਸ ਤੋਂ ਬਾਅਦ ਹੁਣ ਮਜੀਠੀਆ ਦਾ ਨਾਂਅ ਐਲਾਨਣ ਮਗਰੋਂ ਅੰਮ੍ਰਿਤਸਰ ਦੇ ਪੂਰਬੀ ਵਿਧਾਨ ਸਭਾ ਹਲਕੇ ਦੀ ਸੀਟ ਪੰਜਾਬ ਦੀ ਸਭ ਤੋਂ ਵੱਧ ਹੌਟ ਸੀਟ ਬਣ ਗਈ ਹੈ।\
ਵੀਡੀਓ ਵੀ ਦੇਖੋ....
https://www.facebook.com/BabushahiDotCom/videos/480113820215643