ਮਜੀਠੀਆ ਨੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨ ਲਈ ਟਿਕਟ ਦੇਣ ਤੇ ਬਾਦਲ ਦਾ ਧੰਨਵਾਦ ਕੀਤਾ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 27 ਜਨਵਰੀ 2022- ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨ ਦਾ ਮੌਕਾ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਕਾਲੀਆਂ ਦਾ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਪੰਜਾਬ ਵਿਰੋਧੀ ਅਨਸਰਾਂ ਤੋਂ ਬਚਾਉਣ ਲਈ ਲਡ਼ਨ ਦਾ ਬਹਾਦਰੀ ਭਰਿਆ ਇਤਿਹਾਸ ਰਿਹਾ ਹੈ।