ਰਾਹੁਲ ਗਾਂਧੀ ਅੱਜ 27 ਜਨਵਰੀ ਨੂੰ ਆਉਣਗੇ ਪੰਜਾਬ, ਜਲੰਧਰ ਚ ਕਰਨਗੇ ਪ੍ਰੈਸ ਕਾਨਫਰੰਸ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 27 ਜਨਵਰੀ 2022- ਰਾਹੁਲ ਗਾਂਧੀ ਅਗਾਮੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਪਹੁੰਚ ਰਹੇ ਹਨ। ਉਹ ਦਿੱਲੀ ਤੋਂ ਸਿੱਧਾ ਸ਼੍ਰੀ ਅਮ੍ਰਿਤਸਰ ਸਾਹਿਬ ਆਉਣਗੇ, ਜਿੱਥੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ।
ਕਾਂਗਰਸ ਪਾਰਟੀ ਦੇ ਇੱਕ ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਰਾਹੁਲ ਗਾਂਧੀ ਜਲੰਧਰ ਪ੍ਰੈਸ ਕਾਨਫਰੰਸ ਕਰਨਗੇ।