← ਪਿਛੇ ਪਰਤੋ
ਜਗਦੀਸ਼ ਥਿੰਦ ਗੁਰੂ ਹਰਸਹਾਏ /ਫਿਰੋਜ਼ਪੁਰ 27 ਜਨਵਰੀ , ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਅੱਜ ਰਿਟਰਨਿੰਗ ਅਫਸਰ ਗੁਰੂਹਰਸਹਾਏ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ । ਰਟਨਿੰਗ ਅਫਸਰ ਕਮ ਐੱਸ ਡੀ ਐੱਮ ਗੁਰੂਹਰਸਹਾਏ ਸਰਦਾਰ ਬਬਨਦੀਪ ਸਿੰਘ ਵਾਲੀਆ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਹੈ । ਉਨ੍ਹਾਂ ਦਾਅਵਾ ਕੀਤਾ ਕਿ ਚੋਣ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਸਪਸ਼ਟ ਬਹੁਮਤ ਪ੍ਰਾਪਤ ਕਰਕੇ ਪੰਜਾਬ ਅੰਦਰ ਆਪਣੀ ਸਰਕਾਰ ਬਣਾਉਣ ਜਾ ਰਿਹਾ ਹੈ । ਇਸ ਮੌਕੇ ਕਵਰਿੰਗ ਉਮੀਦਵਾਰ ਵਜੋਂ ਨਰਦੇਵ ਸਿੰਘ ਬੌਬੀ ਮਾਨ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ । ਕੋਵਿੰਦ ਦੀਆਂ ਪਾਬੰਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਇੱਕ ਉਮੀਦਵਾਰ ਦੇ ਨਾਲ ਸਿਰਫ ਦੋ ਤਸਦੀਕ ਕਰਦਾ ਹੈ ਰਿਟਰਨਿੰਗ ਅਫਸਰ ਦੇ ਦਫਤਰ ਅੰਦਰ ਦਾਖਲ ਹੋਏ । ਇਸ ਮੌਕੇ ਐਡਵੋਕੇਟ ਜੇ ਕੇ ਜਿੰਦਲ ਸ ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਸਪ੍ਰੀਤ ਸਿੰਘ ਮਾਨ ਇਸ ਦੌਰਾਨ ਲੋਕ ਸਭਾ ਹਲਕਾ ਆਈਟੀ ਸੈੱਲ , ਮੁਨੀਸ਼ ਕੰਧਾਰੀ ਵੀ ਮੌਜੂਦ ਸਨ ।
Total Responses : 940