ਰਾਹੁਲ ਗਾਂਧੀ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 27 ਜਨਵਰੀ 2022- ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਤ ਪ੍ਧਾਨ ਰਾਹੁਲ ਗਾਂਧੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਰਵਾਨਾ ਹੋ ਗਏ ਹਨ।
ਇਸ ਉਪਰੰਤ ਰਾਹੁਲ ਗਾਂਧੀ ਦੁਰਗਿਆਨਾ ਮੰਦਿਰ ਵਿਖੇ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣਗੇ।
ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੇ ਉਮੀਦਵਾਰ ਤੇ ਕਾਂਗਰਸੀ ਆਗੂ ਮੌਜੂਦ ਸਨ।