ਕਾਂਗਰਸੀ ਆਗੂ ਜਗਮੋਹਨ ਕੰਗ ਹੋਇਆ ਬਾਗੀ, ਪੁੱਤ ਨੂੰ ਆਜ਼ਾਦ ਉਮੀਦਵਾਰ ਵਜੋਂ ਲੜਾਉਣਗੇ ਚੋਣ, ਚੰਨੀ 'ਤੇ ਲਾਏ ਵੱਡੇ ਦੋਸ਼
ਖਰੜ, 27 ਜਨਵਰੀ 2022 - ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਸੀ ਐਮ ਚੰਨੀ 'ਤੇ ਵੱਡੇ ਦੋਸ਼ ਲਾਏ ਹਨ। ਉਨ੍ਹਾਂ ਨੇ ਦੋਸ਼ ਲਾਏ ਹਨ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਦੀ ਟਿਕਟ ਜਾਣਬੁੱਝ ਕੇ ਕੱਟੀ ਗਈ ਹੈ। ਇਸ ਦੇ ਲਈ ਉਨ੍ਹਾਂ ਵੱਲੋਂ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਗਈ ਹੈ ਅਤੇ ਉਨ੍ਹਾਂ ਨੂੰ ਇਸ ਬਾਰੇ ਮੁੜ ਵਿਚਾਰ ਕਰਨ ਬਾਰੇ ਕਿਹਾ ਗਿਆ ਹੈ।
ਵੀਡੀਓ ਵੀ ਦੇਖੋ....
https://www.facebook.com/BabushahiDotCom/videos/259490276258401
ਤੁਹਾਨੂੰ ਦੱਸ ਦੇਈਏ ਕਿ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਖਰੜ ਤੋਂ ਕਾਂਗਰਸੀ ਟਿਕਟ ਦੇ ਉਮੀਦਵਾਰ ਸਨ, ਪਰ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸੀ ਐਮ ਚੰਨੀ 'ਤੇ ਜਾਣਬੁੱਝ ਕੇ ਟਿਕਟ ਕੱਟਣ ਦੇ ਦੋਸ਼ ਲਾਏ ਗਏ ਹਨ, ਉਨ੍ਹਾਂ ਕਿ ਕਾਂਗਰਸ ਹਾਈ ਕਮਾਂਡ ਉਨ੍ਹਾਂ ਦੇ ਨਾਲ ਸੀ ਪਰ ਚੰਨੀ ਨਹੀਂ ਮੰਨੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਖਰੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਉਨ੍ਹਾਂ ਇਸ ਮੌਕੇ ਪੱਲਾ ਅੱਡ ਕਿਹਾ ਕਿ ਉਹ ਵੋਟਰਾਂ ਨੂੰ ਅਪੀਲ ਕਰਨਗੇ ਕਿ ਉਹ ਚੰਨੀ ਨੂੰ ਵੋਟ ਨਾ ਪਾਉਣ।