← ਪਿਛੇ ਪਰਤੋ
ਬਰਗਾੜੀ ਬੇਅਦਬੀ ਕੇਸ ਵਿੱਚ ਡੇਰਾ ਸਿਰਸਾ ਪ੍ਰਮੁੱਖ ਦੇ ਖਿਲਾਫ ਚਾਰਜਸ਼ੀਟ ਦਾਖਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 27 ਜਨਵਰੀ 2022 - ਪੰਜਾਬ ਪੁਲਿਸ ਦੀ ਐਸ ਆਈ ਟੀ ਨੇ ਬਰਗਾੜੀ ਬੇਅਦਬੀ ਮਾਮਲੇ ਦੇ ਸੰਬੰਧਿਤ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਹਿਤ 10 ਲੋਕਾਂ ਦੇ ਖਿਲਾਫ ਫਰੀਦਕੋਟ ਦੀ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਦਾਖਲ ਕਰ ਦਿੱਤਾ ਹੈ। ਇਸ ਕੇਸ ਵਿੱਚ ਐਸ ਆਈ ਟੀ ਨੇ ਜੁਲਾਈ 2020 ਦੇ ਦੌਰਾਨ ਡੇਰਾ ਸਿਰਸਾ ਦੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਪੁੱਛਗਿੱਛ ਤੋ ਬਾਅਦ ਪੁਲਿਸ ਨੇ ਇਨ੍ਹਾਂ ਸਭ ਦੋਸ਼ੀਆਂ ਦੇ ਇਲਾਵਾ ਡੇਰੇ ਦੀ ਰਾਸ਼ਟਰੀ ਕਮੇਟੀ ਦੇ ਤਿੰਨ ਮੈਂਬਰ ਅਤੇ ਡੇਰਾ ਪ੍ਰਮੁੱਖ ਨੂੰ ਨਾਮਜਦ ਕਰਦੇ ਹੋਏ 11 ਦੋਸ਼ੀਆਂ ਦੇ ਖਿਲਾਫ ਚਾਰਜਸ਼ੀਟ ਦਾਖਲ ਕਰ ਦਿੱਤੀ ਸੀ। ਜਾਂਚ ਨੂੰ ਲੈ ਕੇ ਸੀਬੀਆਈ ਤੋਂ ਵਿਵਾਦ ਦੇ ਚੱਲਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਸੀਬੀਆਈ ਤੋ ਦਸਤਾਵੇਜ਼ ਲੈ ਕੇ ਕੇਸ ਸਪਲੀਮੈਂਟਰੀ ਚਲਾਨ ਦਾਖਲ ਕਰਨ ਦੀ ਹਿਦਾਇਤ ਦਿੱਤੀ ਸੀ। ਜਿਸਤੋਂ ਬਾਅਦ ਪੁਲਿਸ ਨੇ ਡੇਰਾ ਪ੍ਰਮੁੱਖ ਤੋ ਦੋ ਵਾਰ ਸੁਨਾਰੀਆ ਜੇਲ੍ਹ ਵਿੱਚ ਜਾ ਕੇ ਪੁੱਛਗਿੱਛ ਤੋ ਬਾਅਦ ਵੀਰਵਾਰ ਨੂੰ ਡੇਰਾ ਪ੍ਰਮੁੱਖ ਸਹਿਤ ਸਭ ਦੋਸ਼ੀਆਂ ਦੇ ਖਿਲਾਫ ਸਪਲੀਮੈਂਟਰੀ ਚਲਾਨ ਦਾਖਲ ਕਰ ਦਿੱਤਾ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ।
Total Responses : 875