ਸੀ ਐਮ ਚਿਹਰੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਟਵੀਟ, ਜਾਣੋ ਕੀ ਕਿਹਾ?
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 28 ਜਨਵਰੀ 2022- ਪੰਜਾਬ ਪੁੱਜੇ ਰਾਹੁਲ ਗਾਂਧੀ ਦੇ ਵੱਲੋਂ ਸੀਐਮ ਚਿਹਰੇ ਨੂੰ ਲੈ ਕੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਾਹੁਲ ਨੇ ਟਵੀਟ ਕਰਕੇ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚੋਂ ਸਾਰਿਆਂ ਦੀ ਪਸੰਦ ਦਾ ਇੱਕ ਨਾਂ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਣਗੇ।
ਰਾਹੁਲ ਗਾਂਧੀ ਨੇ ਟਵੀਟ ਕਰਕੇ ਸੀ.ਐੱਮ. ਚੰਨੀ ਤੇ ਨਵਜੋਤ ਸਿੱਧੂ ਨੂੰ ਕਿਹਾ ਕਿ "ਪੰਜਾਬ ਦੀ ਜਨਤਾ ਤੇ ਕਾਂਗਰਸ ਵਰਕਰ ਜਾਣਨਾ ਚਾਹੁੰਦੇ ਹਨ ਕਿ ਅਸੀਂ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰੀਏ। ਉਨ੍ਹਾਂ ਕਿਹਾ ਕਿ ਮੇਰਾ ਵਾਅਦਾ ਹੈ ਕਿ ਜਲਦ ਹੀ ਤੁਹਾਡੇ ਸਾਰਿਆਂ ਦੀ ਪਸੰਦ ਦਾ ਇੱਕ ਨਾਂ ਤੁਹਾਡੇ ਸਾਹਮਣੇ ਰਖਿਆ ਜਾਵੇਗਾ। ਪੰਜਾਬ ਦੇ ਬਾਕੀ ਸਾਰੇ ਨੇਤਾ ਤੇ ਮੈਂ ਮਿਲ ਕੇ ਨਵੀਂ ਸਰਕਾਰ ਨੂੰ ਮਜ਼ਬੂਤ ਕਰਾਂਗੇ।"
ਜਾਣਕਾਰੀ ਮੁਤਾਬਿਕ ਕੱਲ੍ਹ ਜਲੰਧਰ ਵਿੱਚ ਵਰਚੁਅਲ ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੀ.ਐੱਮ. ਫੇਸ ਨੂੰ ਲੈ ਕੇ ਪੁੱਛੇ ਸਵਾਲ 'ਤੇ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਇਸ ਬਾਰੇ ਪਾਰਟੀ ਆਗੂਆਂ ਤੇ ਵਰਕਰਾਂ ਤੋਂ ਪੁੱਛ ਕੇ ਕੋਈ ਫੈਸਲਾ ਲਿਆ ਜਾਵੇਗਾ।