ਘਰੋਂ ਬਜ਼ਾਰ ਨਿਕਲੇ ਨੌਜਵਾਨ ਦੀ ਡਿੱਗਣ ਕਾਰਨ ਮੌਤ
ਰਾਜਿੰਦਰ ਕੁਮਾਰ, ਬਾਬੂਸ਼ਾਹੀ ਨੈੱਟਵਰਕ
ਬੰਗਾ 28 ਜਨਵਰੀ 2022- ਸਥਾਨਕ ਬੱਸ ਸਟੈਂਡ ਦੇ ਕੋਲ ਬਾਜ਼ਾਰ ਵਿੱਚੋਂ ਲੰਘ ਰਿਹਾ ਇੱਕ ਨੌਜਵਾਨ ਅਚਾਨਕ ਸੜਕ 'ਤੇ ਡਿੱਗ ਗਿਆ। ਨਜ਼ਦੀਕੀ ਖੜੇ ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਲੈ ਗਏ ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਏਐਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਫ਼ੋਨ 'ਤੇ ਸੂਚਨਾ ਦਿੱਤੀ ਕਿ ਇੱਕ ਨੌਜਵਾਨ ਸੜਕ 'ਤੇ ਪਿਆ ਹੈ ਅਤੇ ਉਸ ਦੀ ਹਾਲਤ ਬਹੁਤ ਗੰਭੀਰ ਹੈ ।
ਲੜਕੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਸੁਰਿੰਦਰ ਸਿੰਘ ਅਨੁਸਾਰ ਜਦੋਂ ਪੁਲਿਸ ਨੇ ਜਦੋਂ ਉਹ ਸਿਵਲ ਹਸਪਤਾਲ ਪਹੁੰਚੀ ਤਾਂ ਪਿੰਡ ਪੂਨੀਆਂ ਦੇ ਰਹਿਣ ਵਾਲੇ ਮੱਖਣ ਸਿੰਘ ਨੇ ਦੱਸਿਆ ਕਿ ਇਹ ਲੜਕਾ ਉਸ ਦਾ ਲੜਕਾ ਹਰਵਿੰਦਰ ਸਿੰਘ (31) ਹੈ, ਜੋ ਕਿ ਆਪਣੇ ਨਿਜੀ ਕੰਮ ਲਈ ਸ਼ਹਿਰ ਆਇਆ ਹੋਇਆ ਸੀ। ਹਰਵਿੰਦਰ ਸਿੰਘ ਦੇ ਸਿਰ ਵਿੱਚ ਸੱਟ ਲੱਗੀ ਹੈ। ਉਸਦੇ ਪਿਤਾ ਨੇ ਕਿਹਾ ਕਿ ਘਰੋਂ ਨਿਕਲਦੇ ਸਮੇਂ ਹਰਵਿੰਦਰ ਸਿੰਘ ਦੀ ਸ਼ਰੀਰਕ ਹਾਲਤ ਬਿਲਕੁਲ ਠੀਕ ਸੀ ਅਤੇ ਉਹ ਕਿਸ ਤਰਾਂ ਪਤਾ ਨਹੀਂ ਸੜਕ 'ਤੇ ਡਿੱਗ ਪਿਆ | ਏਐਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ