ਬਿਕਰਮ ਸਿੰਘ ਮਜੀਠੀਆ ਅੱਜ 28 ਜਨਵਰੀ ਨੂੰ ਨਾਮਜ਼ਦਗੀ ਪੱਤਰ ਭਰਨਗੇ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 28 ਜਨਵਰੀ 2022- ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ 28 ਜਨਵਰੀ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕਾ ਅਤੇ ਮਜੀਠਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਨਗੇ ।
ਕਾਬਿਲੇਗੌਰ ਹੈ ਕਿ ਮਜੀਠੀਆ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕਾ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਦੇ ਮੁਕਾਬਲੇ ਚੋਣ ਮੈਦਾਨ ਵਿਚ ਉਤਾਰਿਆ ਹੈ।