ਵੱਡੀ ਭੈਣ ਵਲੋਂ ਲਗਾਏ ਦੋਸ਼ਾਂ 'ਤੇ ਨਵਜੋਤ ਸਿੱਧੂ ਦੀ ਪਤਨੀ ਨੇ ਕੀ ਕਿਹਾ ? ਪੜ੍ਹੋ....
ਚੰਡੀਗੜ੍ਹ, 28 ਜਨਵਰੀ 2022 - ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਵੱਡੀ ਭੈਣ ਸੁਮਨ ਤੂਰ ਨੇ ਪ੍ਰੈਸ ਕਾਨਫਰੰਸ ਕਰਕੇ ਨਵਜੋਤ ਸਿੱਧੂ 'ਤੇ ਇਲਜ਼ਾਮ ਲਾਏ ਸਨ। ਉਸ ਤੋਂ ਬਾਅਦ ਇਸ ਸਬੰਧੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਸੁਮਨ ਤੂਰ ਨੂੰ ਜਾਣਦੀ ਹੀ ਨਹੀਂ। ਹਨ ਇਹਨਾਂ ਪਤਾ ਹੈ ਕਿ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਨੇ ਦੋ ਵਿਆਹ ਕਰਵਾਏ ਸਨ ਅਤੇ ਉਨ੍ਹਾਂ ਦੇ ਪਹਿਲੇ ਵਿਆਹ ਤੋਂ 2 ਬੇਟੀਆਂ ਸਨ, ਪਰ ਮੈਂ ਉਨ੍ਹਾਂ ਨੂੰ ਨਹੀਂ ਜਾਣਦੀ।
ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਸੁਮਨ ਤੂਰ ਨੇ ਦਾਅਵਾ ਕੀਤਾ ਸੀ ਕਿ ਉਹ ਨਵਜੋਤ ਸਿੱਧੂ ਦੀ ਵੱਡੀ ਭੈਣ ਹੈ ਅਤੇ ਸਿੱਧੂ ਤੋਂ 15 ਸਾਲ ਵੱਡੀ ਹੈ। ਤੂਰ ਨੇ ਕਿਹਾ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਨਵਜੋਤ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ।