ਕੈਪਟਨ ਹਰਮਿੰਦਰ ਸਿੰਘ ਵੱਲ ਪਿੰਡ ਸੈਦਪੁਰ ਵਿੱਚ ਵਿਸ਼ਾਲ ਚੋਣ ਮੀਟਿੰਗ
- ਲੋਕ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਦੇਖਣਾ ਚਾਹੁੰਦੇ ਹਨ-ਕੈਪਟਨ ਹਰਮਿੰਦਰ ਸਿੰਘ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 28 ਜਨਵਰੀ 2022 - ਪੰਜਾਬ ਦੇ ਲੋਕ ਕਾਂਗਰਸ ਦੇ ਸ਼ਾਸਨ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਪਿੰਡ ਸੈਦਪੁਰ ਵਿਖੇ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਭ੍ਰਿਸ਼ਟਾਚਾਰ ਦੀਆਂ ਸਭ ਹੱਦਾਂ ਪਾਰ ਕਰ ਦਿੱਤੀਆਂ ਹਨ। ਹੁਣ ਲੋਕ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਉਤਾਵਲੇ ਹਨ। ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਅੰਦਰ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਗਿਆ ਹੈ।ਇਸ ਮੌਕੇ ਐਡਵੋਕੇਟ ਕੁਲਬੀਰ ਸਿੰਘ, ਜਥੇਦਾਰ ਬਲਬੀਰ ਸਿੰਘ ਸੈਦਪੁਰ, ਬਲਵਿੰਦਰ ਸਿੰਘ ਮੋਮੀ, ਪੁਸ਼ਪਿੰਦਰ ਸਿੰਘ ਗੋਲਡੀ, ਦਰਸ਼ਣ ਕੌਰ, ਨਰਿੰਦਰ ਸਿੰਘ ਚੰਦੀ, ਸੰਤੋਖ ਸਿੰਘ, ਸੁਰਜੀਤ ਸਿੰਘ, ਰਘਬੀਰ ਸਿੰਘ, ਮਹਿੰਦਰ ਸਿੰਘ, ਹਰਵਿੰਦਰ ਕੌਰ, ਭੁਪਿੰਦਰ ਕੌਰ, ਸ਼ਿਵ ਕੁਮਾਰ ਆਦਿ ਹਾਜ਼ਰ ਸਨ।