ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਕਾਗਜ਼ ਕੀਤੇ ਦਾਖਲ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 29 ਜਨਵਰੀ 2022
ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਚੋਣ ਅਧਿਕਾਰੀ ਕਮ ਐਸਡੀਐਮ ਰਣਦੀਪ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।ਇਸ ਮੌਕੇ ਉਨ੍ਹਾਂ ਦੇ ਨਾਲ ਕਵਰਿੰਗ ਉਮੀਦਵਾਰ ਉਹਨਾਂ ਦੇ ਬੇਟੇ ਸਿੰਘ ਵਲੋਂ ਵੀ ਕਾਗਜ਼ ਦਾਖਲ ਕਰਵਾਏ ਗਏ ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਇਸ ਵਾਰ ਗਠਜੋੜ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਕਾਂਗਰਸ ਤੇ ਆਮ ਆਦਮੀ ਨੂੰ ਮੂੰਹ ਨਹੀਂ ਲਗਾਉਣਗੇ। ਉਹਨਾਂ ਕਿਹਾ ਕਿ ਇਸ ਵਾਰ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਦਿ ਵੀ ਹਾਜ਼ਰ ਸਨ।