ਯੂਕਰੇਨ ਵਿੱਚ ਫਸੇ ਬੱਚਿਆਂ ਦੀ ਸਲਾਮਤੀ ਨੂੰ ਲੈ ਕੇ ਮਾਪਿਆਂ ਵਲੋਂ ਕੀਤੀਆਂ ਜਾ ਰਹੀਆਂ ਨੇ ਦੁਆਵਾਂ
ਹੈਬਤਪੁਰ ਅਤੇ ਪੰਡੋਰੀ ਦੀਆਂ ਬੇਟੀਆਂ ਡਾਕਟਰ ਬਣਨ ਲਈ ਗਈਆਂ ਨੇ ਯੂਕਰੇਨ
ਬਲਵਿੰਦਰ ਸਿੰਘ ਧਾਲੀਵਾਲ,ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ ,26 ਫਰਵਰੀ 2022- ਯੂਕਰੇਨ 'ਤੇ ਰੂਸ ਦੇ ਹਮਲੇ ਦੌਰਾਨ ਪੰਜਾਬ ਦੇ ਕਈ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ 'ਚ ਭਾਰਤੀ ਨੌਜਵਾਨ ਉਥੇ ਫਸ ਗਏ ਸਨ। ਇਨ੍ਹਾਂ ਵਿੱਚ ਸ਼ਾਮਲ ਪੰਜਾਬੀ ਵਿਦਿਆਰਥੀਆਂ ਨੇ ਫੋਨ ’ਤੇ ਗੱਲਬਾਤ ਦੌਰਾਨ ਉਥੋਂ ਦੇ ਹਾਲਾਤ ਅਤੇ ਆਪਣੇ ਹਾਲਾਤ ਬਾਰੇ ਦੱਸਿਆ।
ਸੁਮੀ ਸਟੇਟ ਯੂਨੀਵਰਸਿਟੀ ਵਿੱਚ ਫਸੇ ਸੁਲਤਾਨਪੁਰ ਲੋਧੀ ਦੇ ਪਿੰਡ ਹੈਬਤਪੁਰ ਅਤੇ ਪੰਡੋਰੀ ਦੀਆਂ ਵਿਦਿਆਰਥਣਾਂ ਹੋਸਟਲ ਦੇ ਬੰਕਰ ਵਿੱਚ ਲੁਕਣ ਨੂੰ ਮਜਬੂਰ ਹੋ ਚੁੱਕੀਆਂ ਹਨ ਹਨ, ਸਰਕਾਰ ਨੇ ਉਨ੍ਹਾਂ ਨੂੰ ਘਰ ਦੇ ਅੰਦਰ ਹੀ ਰਹਿਣ ਲਈ ਕਿਹਾ ਹੈ।
ਹੈਬਤਪੁਰ ਦੀ ਗੁਰਲੀਨ ਕੌਰ ਅਤੇ ਪੰਡੋਰੀ ਦੀ ਮੁਸਕਾਨ ਥਿੰਦ ਦੀ 26 ਫਰਵਰੀ ਨੂੰ ਫਲਾਈਟ ਸੀ, ਪਰ ਹੁਣ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਹਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਲਦੀ ਹੀ ਭਾਰਤ ਭੇਜਣ ਦਾ ਭਰੋਸਾ ਦਿੱਤਾ ਗਿਆ। ਦੂਜੇ ਪਾਸੇ ਮਾਪੇ ਆਪਣੀਆਂ ਧੀਆਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਤ ਹਨ। ਉਨ੍ਹਾਂ ਕਿਹਾ ਕਿ ਬੇਟੀਆਂ ਨਾਲ ਫੋਨ ਕਰਕੇ ਉਹਨਾਂ ਦੀ ਸਾਰ ਲੈ ਰਹੇ ਹਨ । ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਭਾਰਤੀ ਬੱਚਿਆਂ ਦੀ ਵਾਪਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ।
ਯੂਕਰੇਨ ਵਿੱਚ ਫਸੇ ਬੱਚਿਆਂ ਦੀ ਸੁਰੱਖਿਆ ਲਈ ਅਰਦਾਸ ਕਰ ਰਹੇ ਨੇ ਪਰਿਵਾਰ
ਦੂਜੇ ਪਾਸੇ ਰਿਸ਼ਤੇਦਾਰ ਯੂਕਰੇਨ ਵਿੱਚ ਫਸੇ ਪੰਜਾਬ ਵਾਸੀਆਂ ਦੀ ਤੰਦਰੁਸਤੀ ਲਈ ਅਰਦਾਸਾਂ ਕਰ ਰਹੇ ਹਨ। ਪਿੰਡ ਹੈਬਤਪੁਰ ਦੇ ਵਸਨੀਕ ਹੈੱਡਮਾਸਟਰ ਸੁਖਵਿੰਦਰ ਸਿੰਘ ਸਿੰਘ ਅਤੇ ਉਹਨਾਂ ਦੀ ਪਤਨੀ ਰਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਗੁਰਲੀਨ ਕੌਰ ਸਿੰਘ ਯੂਕਰੇਨ ਦੀ ਸੁਮੀ ਯੂਨੀਵਰਸਿਟੀ ਵਿੱਚ ਐਮਬੀਬੀਐਸ ਚੌਥੇ ਸਾਲ ਦੀ ਵਿਦਿਆਰਥਣ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਪੰਡੋਰੀ ਦੀ ਮੁਸਕਾਨ ਥਿੰਦ ਪੁੱਤਰੀ ਦਲਵਿੰਦਰ ਸਿੰਘ ਆਪਣੀ ਧੀ ਸਮੇਤ ਐਮਬੀਬੀਐਸ ਦੀ ਵਿਦਿਆਰਥਣ ਹੈ। ਉਨ੍ਹਾਂ ਦੀ ਬੇਟੀ ਨਾਲ ਗੱਲਬਾਤ ਕੀਤੀ ਗਈ ਹੈ, ਜੋ ਸੁਰੱਖਿਅਤ ਹੈ ਪਰ ਉਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪਿੰਡ ਦੇ ਸਰਪੰਚ ਪਰਮਜੀਤ ਸਿੰਘ ਵਿੰਪਲ ਨੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਹੋਸਲਾ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕਿਰਾਇਆ ਜ਼ਿਆਦਾ ਵਸੂਲਿਆ ਜਾ ਰਿਹਾ ਹੈ ਤਾਂ ਦੂਜੀ ਫਲਾਈਟ ਘੱਟ ਲੱਗ ਰਹੀ ਹੈ। ਬੇਟੀ ਦੀ ਬੁਕਿੰਗ 26 ਫਰਵਰੀ ਨੂੰ ਹੋਈ ਸੀ। ਉਨ੍ਹਾਂ ਕਿਹਾ ਕਿ ਹਾਲਾਤ ਵਿਗੜਨ ਕਾਰਨ ਚਿੰਤਾ ਵਧ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਅਤੇ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਬੱਚਿਆਂ ਦੀ ਵਾਪਸੀ ਲਈ ਯੋਗ ਕਦਮ ਚੁੱਕੇ।
ਗੁਰਲੀਨ ਕੌਰ