ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੈਂ ਧੰਨ ਹੋਇਆ: ਵਿਕਰਮ ਵਾਘ
ਬਲਵਿੰਦਰ ਸਿੰਘ ਧਾਲੀਵਾਲ,ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 16 ਮਾਰਚ 2022- ਮਹਿੰਦਰਾ ਐਂਡ ਮਹਿੰਦਰਾ ਟਰੈਕਟਰ ਕੰਪਨੀ ਦੇ ਚੀਫ ਐਗਜ਼ੀਕਿਉੂਟਿਵ ਅਧਿਕਾਰੀ ਵਿਕਰਮ ਵਾਘ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਕੰਪਨੀ ਦੇ ਜ਼ੋਨਲ ਹੈੱਡ ਆਸ਼ੀਸ਼ ਕੁੰਦਰਾ, ਮਨੋਜ ਕੁਮਾਰ ਜ਼ੋਨਲ ਹੈੱਡ ਕਸਟਮਰ ਕੇਅਰ, ਕੇਸ਼ਵ ਸਿੰਗਲਾ ਏਰੀਆ ਮੈਨੇਜਰ ਸੇਲਜ਼, ਜਸਪਾਲ ਸਿੰਘ ਟੀ ਟੀ ਐੱਮ, ਗੁਰਪ੍ਰੀਤ ਸਿੰਘ ਸੀਸੀਅਮ ਵੀ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਕਤ ਅਧਿਕਾਰੀਆਂ ਨੂੰ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਅਧਿਕਾਰੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ। ਉਪਰੰਤ ਉਨਾਂ ਭੋਰਾ ਸਾਹਿਬ ਅਤੇ ਬੇਰੀ ਸਾਹਿਬ ਦੇ ਦਰਸ਼ਨ ਵੀ ਕੀਤੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ ਈ ਓ ਵਿਕਰਮ ਵਾਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਖ਼ੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿਉਂਕਿ ਇੱਥੇ ਆ ਕੇ ਉਨ੍ਹਾਂ ਨੂੰ ਇੱਕ ਅਜੀਬ ਆਨੰਦ ਦਾ ਅਹਿਸਾਸ ਹੋਇਆ ਹੈ। ਉਹ ਵਾਹਿਗੁਰੂ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਸੇਵਾ ਬਖਸ਼ਿਸ਼ ਕੀਤੀ ਹੈ।
ਇਸ ਮੌਕੇ ਗਿੱਲ ਆਟੋਜ਼ ਦੇ ਚੇਅਰਮੈਨ ਸਤਨਾਮ ਸਿੰਘ ਗਿੱਲ, ਐਮ ਡੀ ਦਿਲਬਾਗ ਸਿੰਘ ਗਿੱਲ, ਡਾਇਰੈਕਟਰ ਬਚਿੱਤਰ ਸਿੰਘ ਗਿੱਲ, ਬਲਕਰਨ ਸਿੰਘ ਗਿੱਲ ਤੇ ਬਲਜੋਧ ਸਿੰਘ, ਸ਼ਮਿੰਦਰ ਸਿੰਘ ਸੰਧੂ, ਰਸ਼ਪਾਲ ਸਿੰਘ ਆਹਲੀ ਕਲਾਂ, ਨੰਬਰਦਾਰ ਗੁਰਦੀਪ ਸਿੰਘ, ਗੁਰਦਾਸ ਸਿੰਘ, ਹਰਜਿੰਦਰ ਸਿੰਘ, ਦਵਿੰਦਰ , ਦੀਪਕ ਜੋਸ਼ੀ, ਜਸਵਿੰਦਰ ਸਿੰਘ, ਸੁਖਮਨ ਕੌਰ, ਸੰਦੀਪ ਕੌਰ ਆਦਿ ਵੀ ਹਾਜ਼ਰ ਸਨ।