ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਐਸ ਐਸ ਪੀ ਮਾਨਸਾ ਸੰਦੀਪ ਗਰਗ
ਦੀਦਾਰ ਗੁਰਨਾ
ਪਟਿਆਲਾ 23 ਮਾਰਚ : ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ , ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਐਸ ਐਸ ਪੀ ਮਾਨਸਾ ਡਾ ਸੰਦੀਪ ਗਰਗ ਨੇ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆ ਕੀਤਾ , ਉਹਨਾਂ ਕਿਹਾ ਪੁਲਿਸ ਲੋਕਾਂ ਦੀ ਸੇਵਾ ਲਈ ਹਰ ਸਮੇਂ ਤਿਆਰ ਹੈ ,ਕੋਈ ਵੀ ਵਿਅਕਤੀ ਬੇਝਿਜਕ ਹੋ ਕੇ ਉਹਨਾਂ ਨੂੰ ਆਪਣੀ ਸਮੱਸਿਆ ਦੱਸ ਸਕਦਾ ਹੈ ,ਜਿਸਦਾ ਢੁਕਵਾਂ ਹੱਲ ਤੁਰੰਤ ਕੀਤਾ ਜਾਵੇਗਾ , ਉਨ੍ਹਾਂ ਅੱਗੇ ਕਿਹਾ ਕਿ ਸਮਾਜ ਸਾਡਾ ਸਭ ਦਾ ਸਾਂਝਾ ਹੈ ਇਸ ਲਈ ਸਾਨੂੰ ਕਿਸੇ ਨੂੰ ਵੀ ਸਮਾਜ ਵਿਰੋਧੀ ਕਾਰਵਾਈਆਂ ਵਿਚ ਹਿੱਸਾ ਨਹੀਂ ਲੈਣਾ ਚਾਹੀਦਾ ਸਗੋਂ ਮਾੜੇ ਅਨਸਰਾਂ ਦੀਆਂ ਸਮਾਜ ਵਿਰੋਧੀ ਕਾਰਵਾਈਆਂ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ