ਸੁਲਤਾਨਪੁਰ ਲੋਧੀ ਦੇ ਇੱਕ ਪਿੰਡ ਵਿੱਚ ਮਜ਼ਦੂਰ ਨੇ ਬੱਚੀ ਨਾਲ ਜਬਰ ਜਨਾਹ ਦੇ ਲਗਾਏ ਦੋਸ਼
ਬਲਵਿੰਦਰ ਸਿੰਘ ਧਾਲੀਵਾਲ,ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ , 29 ਮਾਰਚ 2022 - ਜ਼ਿਲ੍ਹਾ ਕਪੂਰਥਲਾ ਦੇ ਅਧੀਨ ਥਾਣਾ ਫੱਤੂਢੀਂਗਾ ਵਿੱਚ ਪੈਂਦੇ ਪਿੰਡ ਪ੍ਰਵੇਜ਼ ਨਗਰ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੇ ਆਪਣੇ ਨਜ਼ਦੀਕ ਹੀ ਰਹਿੰਦੇ ਇਕ ਹੋਰ ਪ੍ਰਵਾਸੀ ਮਜ਼ਦੂਰ 'ਤੇ ਦੋਸ਼ ਲਗਾਇਆ ਕਿ ਉਸ ਨੇ ਪਰਿਵਾਰ ਦੀ ਗੈਰ ਹਾਜ਼ਰੀ 'ਚ ਉਨ੍ਹਾਂ ਦੀ ਕਰੀਬ 5 ਸਾਲ ਦੀ ਲੜਕੀ ਨਾਲ ਗਲਤ ਸੰਬੰਧ ਬਣਾਏ ਹਨ ।
ਪ੍ਰਾਪਤ ਜਾਣਕਾਰੀ ਅਨੁਸਾਰ ਬਿਹਾਰ ਵਾਸੀ ਪੀੜਤ ਬੱਚੀ ਦੇ ਪਿਤਾ ਨੇ ਥਾਣਾ ਫੱਤੂਢੀਂਗਾ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਹ ਕੰਮਕਾਰ ਲਈ ਘਰਾਂ ਤੋਂ ਬਾਹਰ ਗਏ ਸਨ ਤੇ ਉਨ੍ਹਾਂ ਦੀ ਘਰ ਵਿਚ ਹੀ ਵਿਪਨ (ਕਾਲਪਨਿਕ ਨਾਮ) ਵਾਸੀ ਬਿਹਾਰ ਵੀ ਰਹਿੰਦਾ ਹੈ, ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਦੀ ਆਪਣੀ ਲੜਕੀ ਦੀ ਹਾਲਤ ਠੀਕ ਨਾ ਲੱਗੀ ਤਾਂ ਉਨ੍ਹਾਂ ਨੇ ਤੁਰੰਤ ਥਾਣਾ ਫੱਤੂਢੀਂਗਾ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।
ਥਾਣਾ ਫੱਤੂਢੀਂਗਾ ਦੇ ਐਸ.ਐਚ.ਓ. ਬਲਵਿੰਦਰ ਸਿੰਘ ਵਲੋਂ ਮੌਕੇ 'ਤੇ ਜਾਕੇ ਕੁਝ ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਐਸ.ਐਚ.ਚ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੂਰੀ ਬਰੀਕੀ ਨਾਲ ਇਸ ਮਾਮਲੇ ਦੀ ਛਾਣਬੀਣ ਕਰ ਰਹੇ ਹਨ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ |