ਪਟਿਆਲਾ : ਕਬੱਡੀ ਖਿਡਾਰੀ ਦਾ ਕਤਲ ਕੀਤਾ
ਬਾਬੂਸ਼ਾਹੀ ਨੈੱਟਵਰਕ
ਜਗਤਾਰ ਸਿੰਘ,ਬਾਬੂਸ਼ਾਹੀ ਨੈੱਟਵਰਕ
ਪਟਿਆਲਾ 6 ਅਪ੍ਰੈਲ 2022। : ਮੰਗਲਵਾਰ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਕੋਲ ਦੋ ਗੁੱਟਾਂ ਵਿੱਚ ਹੋਈ ਗੋਲੀਬਾਰੀ ਕਬੱਡੀ ਖਿਡਾਰੀ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਧਰਮਵੀਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ । ਘਟਨਾ ਦੀ ਸੀਸੀਟੀਵੀ ਫੁਟੇਜ ਤੋਂ ਸਾਹਮਣੇ ਆਈ ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ ਤੇ ਉਨ੍ਹਾਂ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ ਪਟਿਆਲਾ ਦੇ ਐਸਪੀ ਹਰਪਾਲ ਸਿੰਘ ਨੇ ਕਿਹਾ ਕਿ ਧਰਮਵੀਰ ਕਬੱਡੀ ਖਿਡਾਰੀ ਨਹੀਂ ਸੀ।
ਉਨ੍ਹਾਂ ਕਿਹਾ ਕਿ ਧਰਮਵੀਰ ਤੇ ਹਰਵੀਰ ਦੋਵੇਂ ਇਕ ਪਿੰਡ ਦੇ ਮੁੰਡੇ ਸਨ ਅਤੇ ਧਰਮਵੀਰ ਦੀ ਮੌਤ ਹੋਈ ਹੈ। ਇਨ੍ਹਾਂ ਦੋਵਾਂ ਦੀ ਯੂਨੀਵਰਸਿਟੀ ਵਿਚ ਪਡ਼੍ਹਦੇ ਹੋਇਆ ਦੀ
ਆਪਸੀ ਰੰਜਿਸ਼ ਸੀ। ਧਰਮਵੀਰ ਦਾ ਕਬੱਡੀ ਨਾਲ ਕੋਈ ਵਾਸਤਾ ਨਹੀਂ ਸੀ। ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।