ਮੁੱਖ ਮੰਤਰੀ ਭਗਵੰਤ ਮਾਨ ਅੱਜ 12 ਅਪ੍ਰੈਲ ਨੂੰ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 12 ਅਪ੍ਰੈਲ 2022:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਸੂਤਰਾਂ ਮੁਤਾਬਕ ਪੰਜਾਬੀਆਂ ਨੂੰ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ 'ਚ 300 ਯੂਨਿਟ ਮਾਫ਼ ਕਰ ਸਕਦੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ।