ਸਿੰਚਾਈ ਵਿਭਾਗ ਦਫਤਰ ਅੰਦਰ ਮਾਰਕੁਟਾਈ ਕਰਨ ਤੇ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ ਤੇ ਸੰਘਰਸ਼ ਦੀ ਚਿਤਾਵਨੀ
ਜੀ ਐਸ ਪੰਨੂ,ਬਾਬੂਸ਼ਾਹੀ ਨੈੱਟਵਰਕ
ਪਟਿਆਲਾ 29 ਅਪ੍ਰੈਲ 2022 : ਸਿੰਚਾਈ ਵਿਭਾਗ, ਨਾਭਾ ਰੋਡ ਦੇ ਦਫਤਰ ਅੰਦਰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਵੜ ਕੇ ਜਸਵੀਰ ਸਿੰਘ ਪੇਸੀਆ, ਜੋ ਕਿ ਐਸ.ਸੀ./ਬੀ.ਸੀ. ਕਰਮਚਾਰੀ ਅਤੇ ਲੋਕ ਏਕਤਾ, ਫਰੰਟ, ਸਿੰਚਾਈ ਵਿਭਾਗ ਦਾ ਪ੍ਰਧਾਨ ਵੀ ਹੈ ਦੀ 05 ਅਪ੍ਰੈਲ ਨੂੰ ਕੁੱਟਮਾਰ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਭਰਾਤਰੀ ਜਥੇਬੰਦੀਆਂ ਨਾਲ ਮਿਲਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚਿਤਾਵਨੀ ਵੀ ਜਾਰੀ ਕੀਤੀ ਗਈ ਕਿ ਜੇਕਰ ਤੁਰੰਤ ਇਸ ਸਬੰਧੀ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਅੰਦਰ ਤਿੱਖਾ ਸੰਘਰਸ਼ ਆਰੰਭ ਕੀਤਾ ਜਾਵੇਗਾ ਜਿਸਦੀ ਸਾਰੀ ਜਿੰਮੇਵਾਰੀ ਜ਼ਿਲ੍ਹੇ ਪ੍ਰਸ਼ਾਸ਼ਨ ਦੀ ਹੋਵੇਗੀ। ਇਸ ਸਬੰਧੀ ਜਥੇਬੰਦੀ ਵੱਲੋਂ ਸਬੰਧਤ ਦਫਤਰ ਨੂੰ ਅਤੇ ਜ਼ਿਲਾ ਪ੍ਰਸ਼ਾਸ਼ਨ ਨੂੰ 07 ਅਪ੍ਰੈਲ ਨੂੰ ਲਿਖਤੀ ਰੂਪ ਵਿੱਚ ਦਿੱਤਾ ਗਿਆ ਸੀ, ਪਰ 20 ਦਿਨਾਂ ਤੋਂ ਵੱਧ ਸਮਾਂ ਬੀਤ ਜਾਣ ਉਪਰੰਤ ਵੀ ਪੁਲਿਸ ਪ੍ਰਸ਼ਾਸ਼ਨ ਵੱਲੋਂ ਅਜੇ ਤੱਕ ਐਫ.ਆਈ.ਆਰ. ਤੱਕ ਦਰਜ ਨਹੀਂ ਕੀਤੀ ਗਈ।
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀਆਂ ਅਤੇ ਲੋਕ ਏਕਤਾ ਫਰੰਟ ਦੇ ਸੂਬਾ ਕਨਵੀਨਰ ਅਵਤਾਰ ਸਿੰਘ ਕੈਂਥ, ਕੋ ਕਨਵੀਨਰ ਨਾਰੰਗ ਸਿੰਘ ਭਾਰਤੀ, ਗੁਰਪ੍ਰੀਤ ਸਿੰਘ ਪ੍ਰਧਾਨ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ, ਪੰਜਾਬ, ਅਰਮ ਬਹਾਦਰ ਸਿੰਘ ਬਾਠ ਪ੍ਰਧਾਨ, ਇਰੀਗੇਸ਼ਨ ਮਨਿਸਟਰੀਅਲ ਸਰਵਿਸ ਐਸੋਸੀਏਸ਼ਨ, ਜਸਵੀਰ ਸਿੰਘ ਖੋਵਰ, ਪ੍ਰਧਾਨ ਪੀ.ਡਬਲਿਯੂ.ਡੀ. ਫੀਲਡ ਅਤੇ ਵਕਰਸ਼ਾਪ ਯੂਨੀਅਨ, ਹਰੀ ਸਿੰਘ ਟੌਹੜਾ ਪ੍ਰਧਾਨ, ਸਟੇਟ ਕਰਮਚਾਰੀ ਦਲ, ਸੁਨੀਲ ਕੁਮਾਰ ਧਬਲਾਨ ਪ੍ਰਧਾਨ, ਸਫਾਈ ਸੇਵਕ ਯੂਨੀਅਨ, ਹਰਦੀਪ ਸਿੰਘ ਪ੍ਰਧਾਨ, ਡਰਾਇਵਰ ਯੂਨੀਅਨ ਜਲ ਸਰੋਤ ਵਿਭਾਗ, ਜਗਵਿੰਦਰ ਸਿੰਘ ਪ੍ਰਧਾਨ, ਰੈਵਨਿਊ ਯੂਨੀਅਨ ਜਸਕਰਨ ਸਿੰਘ ਗੈਰੀ ਬੁੱਟਰ ਪ੍ਰਧਾਨ ਜਲ ਸਰੋਤ ਵਿਭਾਗ, ਨਹਿਰੀ ਪਟਵਾਰ ਯੂਨੀਅਨ ਗੁਰਸ਼ਰਨਜੀਤ ਸਿੰਘ ਹੁੰਦਲ ਪ੍ਰਧਾਨ, ਕੈਨਾਲ ਸਪੀਰੀਅਰ ਰੈਵਨਿਊ ਐਸਟੇਬਲਿਸਮੈਂਟ ਐਸੋਸੀਏਸ਼ਨ, ਅਮਰਜੀਤ ਸਿੰਘ ਰਾਮਗੜੀਆ, ਜੁਆਇੰਟ ਐਕਸ਼ਨ ਕਮੇਟੀ, ਕਿਰਤੀ ਸਮਾਜ ਪੰਜਾਬ ਅਤੇ ਮੰਗਤ ਸਿੰਘ ਗਿੱਲ, ਹਲਕਾ ਇੰਚਾਰਜ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਵਿਚਾਰ ਪੇਸ਼ ਕੀਤੇ ਗਏ ਅਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ। ਅਗਲੇ ਸੰਘਰਸ਼ਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ।