ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਬਾਬਾ ਨਿਰਮਲ ਦਾਸ ਦੀ ਕੁਟੀਆ ਵਿਖੇ ਨਤਮਸਤਕ ਹੋਏ
ਬਲਵਿੰਦਰ ਸਿੰਘ ਧਾਲੀਵਾਲ,ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 5 ਮਈ 2022 ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੰਗਤਾਂ ਦਾ ਧੰਨਵਾਦ ਕਰਨ ਲਈ ਅੱਜ ਬਾਬਾ ਨਿਰਮਲ ਦਾਸ ਜੀ ਦੀ ਕੁਟੀਆ ਬੂੜੇਵਾਲ ਵਿਖੇ ਨਤਮਸਤਕ ਹੋਏ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਬਲਦੇਵ ਸਿੰਘ ਅਤੇ ਬਲਾਕ ਸੰਮਤੀ ਦੇ ਵਾਇਸ ਚੇਅਰਮੈਨ ਮੰਗਲ ਸਿੰਘ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰਾਣਾ ਇੰਦਰਪ੍ਰਤਾਪ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਮਹਾਂਪੁਰਸ਼ਾਂ ਦਾ ਆਸ਼ੀਰਵਾਦ ਲੈਣ ਤੋਂ ਬਾਅਦ ਰਾਣਾ ਇੰਦਰਪ੍ਰਤਾਪ ਸਿੰਘ ਨੇ ਬੋਲਦਿਆਂ ਕਿਹਾ ਕਿ ਉਹ ਸਦਾ ਹੀ ਆਪਣੇ ਹਲਕੇ ਦੀ ਸੰਗਤ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।ਉਹ ਹਲਕੇ ਅੰਦਰ ਲਗਾਤਾਰ ਵਿਚਰਦੇ ਰਹਿਣਗੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣਗੇ।
ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਸੰਬੰਧੀ ਜਦੋਂ ਵਿਧਾਇਕ ਰਾਣਾ ਇੰਦਰਪ੍ਰਤਾਪ ਨੂੰ ਜਾਣੂ ਕਰਵਾਇਆ ਤਾਂ ਉਨ੍ਹਾਂ ਨੇ ਤਰੁੰਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਫੋਨ ਕਰਕੇ ਪਿੰਡ ਵਾਸੀਆਂ ਦੀ ਮੁਸ਼ਕਿਲ ਦੂਰ ਕਰਨ ਲਈ ਕਿਹਾ। ਕਣਕ ਦੀ ਵੰਡ ਸੰਬੰਧੀ ਉਨ੍ਹਾਂ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਕਣਕ ਜਲਦ ਮੁਹੱਈਆ ਹੋ ਜਾਵੇਗੀ।ਇਸ ਮੌਕੇ ਬਾਬਾ ਬਲਦੇਵ ਸਿੰਘ, ਦਲਬੀਰ ਸਿੰਘ, ਦਿਲਬਾਗ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ, ਤੇਜਿੰਦਰ ਸਿੰਘ, ਦਲਜੀਤ ਸਿੰਘ, ਅਨੋਖ ਸਿੰਘ, ਅਮਰਜੀਤ ਸਿੰਘ, ਹਰਭਜਨ ਸਿੰਘ, ਗੁਰਮੇਲ ਸਿੰਘ, ਤਰਸੇਮ ਸਿੰਘ,ਚੰਨਣ ਸਿੰਘ, ਗੁਰਦੀਪ ਸਿੰਘ, ਬਲਜੀਤ ਸਿੰਘ, ਡਾਕਟਰ ਸੰਤੋਖ ਸਿੰਘ, ਸਰਪੰਚ ਗੁਰਚਰਨ ਸਿੰਘ ਆਦਿ ਹਾਜ਼ਰ ਸਨ।