15 ਹਜ਼ਾਰ ਮਿਲੀ ਲੀਟਰ ਨਜਾਇਜ਼ ਸ਼ਰਾਬ ਸਮੇਤ 2 ਮੁਲਜ਼ਮ ਕਾਬੂ
ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ , 5 ਮਈ 2022 ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਨੂੰ ਦਿੱਤੇ ਸਖ਼ਤ ਆਦੇਸ਼ਾਂ ਤੋਂ ਬਾਅਦ ਡੀ.ਐਸ.ਪੀ. ਸੁਲਤਾਨਪੁਰ ਲੋਧੀ ਰਾਜੇਸ਼ ਕੱਕੜ ਦੀਆਂ ਹਿਦਾਇਤਾਂ ਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਐਸ.ਐਚ.ਓ. ਗਗਨਦੀਪ ਸਿੰਘ ਸੇਖੋਂ ਦੀ ਅਗਵਾਈ 'ਚ ਪੁਲਸ ਪਾਰਟੀ ਵੱਲੋਂ 15 ਹਜਾਰ ਮਿਲੀਲੀਟਰ ਨਜਾਇਜ ਸ਼ਰਾਬ ਬਰਾਂਮਦ ਕਰਕੇ ਮੁਲਜਮ ਸੋਨੂੰ ਪੁੱਤਰ ਬੀਰਾ ਨਿਵਾਸੀ ਮੁਹੱਲਾ ਕੀੜੀ, ਪਿੰਡ ਡੱਲਾ ਨੂੰ ਗ੍ਰਿਫਤਾਰ ਕੀਤਾ ਹੈ ।
ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਡੱਲਾ ਰੋਡ ਤੇ ਗਸ਼ਤ ਕਰ ਰਹੀ ਸੀ ਤਾਂ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 15000 ਹਜ਼ਾਰ ਮਿਲੀ ਲਿਟਰ ਸ਼ਰਾਬ ਬਰਾਮਦ ਹੋਈ।ਜਿਸਦੇ ਖਿਲਾਫ ਐਕਸਾਈਜ ਐਕਟ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕੀਤਾ ਗਿਆ ਹੈ ।