ਪੁਲਿਸ ਵਲੋਂ 290 ਨਸ਼ੀਲੀਆ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 6 ਮਈ 2022-
ਰਾਜਬਚਨ ਸਿੰਘ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤੇ ਰਾਜੇਸ਼ ਕੱਕੜ ਡੀ.ਐਸ.ਪੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੀ ਰੋਕਥਾਮ ਲਈ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੌਰਾਨ ਸਬ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫਸਰ ਥਾਣਾ ਕਬੀਰਪੁਰ ਦੀ ਅਗਵਾਈ ਹੇਠ ਏ.ਐਸ.ਆਈ. ਕਰਮਜੀਤ ਸਿੰਘ ਨੇ ਇੱਕ ਵਿਅਕਤੀ ਨੂੰ ਪਿੰਡ ਸ਼ਾਹਵਾਲਾ ਤੋਂ ਕਾਬੂ ਕਰਕੇ ਉਸ ਪਾਸੋਂ 290 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਜਿਸਤੇ ਕਾਰਵਾਈ ਕਰਦੇ ਹੋਏ ਏ.ਐਸ.ਆਈ. ਕਰਮਜੀਤ ਸਿੰਘ ਨੇ ਦੋਸ਼ੀ ਸਤਨਾਮ ਸਿੰਘ ਉਰਫ ਸ਼ਾਮਾ ਪੁੱਤਰ ਰਤਨ ਸਿੰਘ ਵਾਸੀ ਸ਼ਾਹਵਾਲਾ ਅਦਰੀਸਾ ਥਾਣਾ ਕਬੀਰਪੁਰ ਜਿਲਾ ਕਪੂਰਥਲਾ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਮੁਕਦਮਾ ਨੰਬਰ 31 ਅਧ 22-61-85 ਐਨ.ਡੀ.ਪੀ.ਐਸ. ਐਕਟ ਥਾਣਾ ਕਬੀਰਪੁਰ ਜਿਲਾ ਕਪੂਰਥਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ।ਦੋਸ਼ੀ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੌਰਾਨੇ ਪੁੱਛਗਿੱਛ ਨਸ਼ੀਲੀਆ ਗੋਲੀਆਂ ਦੀ ਤਸਕਰੀ ਸਬੰਧੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।