ਕੁਵੈਤ ਗਏ ਤਰਨ ਤਾਰਨ ਜ਼ਿਲ੍ਹੇ ਦੇ ਨੌਜਵਾਨ ਦੀ ਸੜਕ ਹਾਦਸੇ ਚ ਮੌਤ, ਪਿੰਡ ਚ ਸੋਗ ਦੀ ਲਹਿਰ
ਲਖਵਿੰਦਰ ਸਿੰਘ ਵਲਟੋਹਾ
ਪੱਟੀ, 13 ਮਈ, 2022: ਕੁਵੈਤ ਗਏ ਚੋਹਲਾ ਸਾਹਿਬ ਦੇ ਰਹਿਣ ਵਾਲੇ ਨੌਜਵਾਨ ਦੀ ਐਕਸੀਡੈਂਟ ਵਿੱਚ ਮੌਤ ਹੋਣ ਦੀ ਖਬਰ ਹੈ।
ਇਹ ਨੌਜਵਾਨ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਤੋ ਤਿੰਨ ਸਾਲ ਪਹਿਲਾਂ ਕੁਵੈਤ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਰੋਟੀ ਰੋਜ਼ੀ ਦੀ ਭਾਲ ਲਈ ਤਕਰੀਬਨ ਤਿੰਨ ਸਾਲ ਪਹਿਲਾਂ ਗਿਆ ਸੀ ਹੁਣ ਬੀਤੀ ਰਾਤ ਉਨ੍ਹਾਂ ਨੂੰ ਕਿਸੇ ਕਰਨਲ ਦੇ ਕੋਈ ਦੋ ਦੋਸਤਾਂ ਨੇ ਸੂਚਿਤ ਕੀਤਾ ਕਿ ਉਨ੍ਹਾਂ ਦੇ ਪੁੱਤਰ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਵੈਤ ਵਿਚ ਡਰਾਇਵਰੀ ਕਰਦਾ ਸੀ, ਉਸ ਦੇ ਦੋਸਤਾਂ ਦੇ ਮੁਤਾਬਿਕ ਉਸ ਦੀ ਗੱਡੀ ਪਲਟ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦਾ ਪੱਤਾ ਲੱਗਣ ’ਤੇ ਪਿੰਡ ਵਿੱਚ ਸੋਗ ਦਾ ਮਾਹੋਲ ਹੈ ! ਪਰਿਵਾਰ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਕੋਲੋ ਮੰਗ ਕੀਤੀ ਕਿ ਸਾਡੇ ਪੁੱਤਰ ਦੀ ਮਿ੍ਤਕ ਦੇਹ ਜਲਦੀ ਤੋਂ ਜਲਦੀ ਕਵੈਤ ਤੋਂ ਪੰਜਾਬ ਮੰਗਵਾਈ ਜਾਵੇ !