ਦਿੱਲੀ 'ਚ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਮਾਰਤ ਨੂੰ ਲੱਗੀ ਭਿਆਨਕ ਅੱਗ, 16 ਮੌਤਾਂ
ਨਵੀਂ ਦਿੱਲੀ, 13 ਮਈ 2022 - ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਇਮਾਰਤ 'ਚ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਜਦੋਂ ਕੇ ਅਜੇ ਤੀਜੀ ਮੰਜ਼ਿਲ 'ਤੇ ਤਲਾਸ਼ ਅਜੇ ਜਾਰੀ ਹੈ। ਇਮਾਰਤ 'ਚ ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਇਹ ਅੱਗ ਸ਼ਾਮ ਨੂੰ ਕਰੀਬ 4.45 ਵਜੇ ਲੱਗੀ। ਸਥਾਨਕ ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਬਚਾਉਣਾ ਸ਼ੁਰੂ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਇਮਾਰਤ ਦੀਆਂ ਖਿੜਕੀਆਂ ਤੋੜ ਕੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ।
ਸ਼ੁਰੂਆਤੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਇਮਾਰਤ ਤਿੰਨ ਮੰਜ਼ਿਲਾ ਹੈ ਅਤੇ ਇਹ ਇੱਕ ਵਪਾਰਕ ਇਮਾਰਤ ਹੈ ਜੋ ਆਮ ਤੌਰ 'ਤੇ ਕੰਪਨੀਆਂ ਨੂੰ ਦਫ਼ਤਰ ਦੀ ਥਾਂ ਪ੍ਰਦਾਨ ਕਰਨ ਲਈ ਵਰਤੀ ਜਾਂਦੀ ਹੈ। ਅੱਗ ਦੀ ਘਟਨਾ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ।
ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ। ਝੁਲਸੇ ਪੀੜਤਾਂ ਨੂੰ ਤੁਰੰਤ ਮਦਦ ਪਹੁੰਚਾਉਣ ਲਈ ਐਂਬੂਲੈਂਸ ਵੀ ਮੌਕੇ 'ਤੇ ਪਹੁੰਚ ਗਈ ਹੈ।