ਸਿਹਤ ਸਹੂਲਤਾਂ ’ਚ ਪੇਸ਼ ਆ ਰਹੀਆਂ ਦਿੱਕਤਾਂ ਕਰਾਂਗੇ ਹੱਲ - ਮੈਡਮ ਨੀਲਿਮਾ
- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 14 ਮਈ 2022 : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਨੀਲਿਮਾ ਨੇ ਸੂਬੇ 'ਚ ਅਤਿ-ਆਧੁਨਿਕ ਹਸਪਤਾਲ ਬਣਾਉਣ/ਅਪਗ੍ਰੇਡ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਜ਼ਿਲਿਆਂ ਦੇ ਦੌਰਾ ਕੀਤੇ ਜਾ ਰਹੇ ਹਨ ਉਸੇ ਲੜੀ ਤਹਿਤ ਅੱਜ ਉਨ੍ਹਾਂ ਵਲੋਂ ਕਪੂਰਥਲਾ ਦੇ ਸਿਵਲ ਹਸਪਤਾਲ ਅਤੇ ਸੁਲਤਾਨਪੁਰ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਮੈਨੇਜਿੰਗ ਡਾਇਰੈਕਟਰ ਨੀਲਿਮਾ ਦੇ ਦੌਰੇ ਦਾ ਉਦੇਸ਼ ਆਮ ਲੋਕਾਂ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਹੈ।
ਐਮ.ਡੀ ਮੈਡਮ ਨੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਏਸੀਐਸ ਡਾ.ਅੰਨੂ ਤੇ ਡੀਐਫਪੀਓ ਡਾ ਅਸ਼ੋਕ ਕੁਮਾਰ ,ਸੀਨੀਅਰ ਮੈਡੀਕਲ ਅਫਸਰ ਡਾ. ਸੰਦੀਪ ਧਵਨ ਸਮੇਤ ਹੋਰਨਾਂ ਉੱਚ ਅਧਿਕਾਰੀਆਂ ਨਾਲ ਸਿਹਤ ਸੇਵਾਵਾਂ ਨੂੰ ਲੈਣ ਕੇ ਵਿਸ਼ੇਸ਼ ਵਿਚਾਰ ਚਰਚਾ ਵੀ ਕੀਤੀ। ਐੱਮਡੀ ਮੈਡਮ ਨੀਲਿਮਾ ਜੀ ਨੇ ਜ਼ਿਲ੍ਹਾ ਹਸਪਤਾਲ ਕਪੂਰਥਲਾ ਵਿਖੇ ਜੱਚਾ-ਬੱਚਾ ਸੁਵਿਧਾ, ਐਮਰਜੈਂਸੀ ਸੇਵਾਵਾਂ, ਓਟ ਸੇਵਾਵਾਂ, ਨਸ਼ਾ ਮੁਕਤ ਕੇਂਦਰ, ਆਈਸੀਯੂ ਵਾਰਡ,ਬਲੱਡ ਬੈਂਕ, ਕੋਵਿੰਡ ਆਈਸੋਲੇਸ਼ਨ ਵਾਰਡ, ਆਦਿ ਸਮੇਤ ਆਕਸੀਜਨ ਪਲਾਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਗਰਭਵਤੀ ਔਰਤਾਂ ਨੂੰ ਨਵੀਆਂ ਮਾਵਾਂ ਸਮੇਤ ਹੋਰਨਾ ਮਰੀਜ਼ਾਂ ਦਾ ਹਾਲਚਾਲ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਉਨ੍ਹਾਂ ਤੋਂ ਪੁੱਛਿਆ। ਉਨ੍ਹਾਂ ਜ਼ਿਲ੍ਹਾ ਕਪੂਰਥਲਾ ਹਸਪਤਾਲ ਵੱਲੋ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਉੱਤੇ ਤਸੱਲੀ ਪ੍ਰਗਟਾਈ। ਐਮ.ਡੀ ਮੈਡਮ ਨੀਲਿਮਾ ਨੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮੰਨਿਆ ਕਿ ਓਪੀਡੀ, ਆਈਪੀਡੀ, ਲੈਬੋਰਟਰੀ ਟੈਸਟ ਸਮੇਤ ਵੱਖ-ਵੱਖ ਸਿਹਤ ਸੇਵਾਵਾਂ ਦੇਣ ਵਿਚ ਜ਼ਿਲ੍ਹਾ ਹਸਪਤਾਲ ਕਪੂਰਥਲਾ ਨੇ ਮਿਸਾਲੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਪਹਿਲੇ ਦਰਜੇ ਦੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਦਨਜ਼ਰ ਜ਼ਿਲ੍ਹਾ ਹਸਪਤਾਲਾਂ ਨੂੰ ਅਪਗਰੇਡ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਐਮ.ਡੀ ਮੈਡਮ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ 'ਚ ਸਿਵਲ ਹਸਪਤਾਲ ਦੀਆਂ ਪ੍ਰਾਪਤੀਆਂ ਬਾਰੇ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ। ਇਸ ਉਪਰੰਤ ਐਮਡੀ ਨੀਲੀਮਾ ਮੈਡਮ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨਾਲ ਸੁਲਤਾਨਪੁਰ ਸਿਵਲ ਹਸਪਤਾਲ ਦਾ ਦੌਰਾਨ ਕਰਨ ਲਈ ਗਏ। ਸਿਵਲ ਹਸਪਤਾਲ ਸੁਲਤਾਨਪੁਰ ਵਿਖੇ ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਰਵਿੰਦਰ ਪਾਲ ਸ਼ੁੱਭ ਤੋਂ ਹਸਪਤਾਲ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ ਤੇ ਉਨ੍ਹਾਂ ਤੋ ਸਿਹਤ ਸਹੂਲਤਾਂ ਨੂੰ ਬੇਹਤਰ ਬਣਾਉਣ ਸਬੰਧੀ ਸੁਝਾਅ ਮੰਗੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਨੂ ਸ਼ਰਮਾ, ਡੀਐਫਪੀਓ ਡਾ.ਅਸ਼ੌਕ ਕੁਮਾਰ,ਡੀਡੀਐਚਓ ਕਪਿਲ ਨੇ ਡੋਗਰਾ,ਡੀਐਚਓ ਡਾ. ਕੁਲਜੀਤ ਸਿੰਘ, ਐਸ ਐੱਮ ਓ ਸੰਦੀਪ ਧਵਨ, ਐਸ ਐਮ ਓ ਰਵਿੰਦਰ ਪਾਲ ਸ਼ੁੱਭ ਸਮੇਤ ਹੋਰ ਉੱਚ ਅਧਿਕਾਰੀਆਂ ਹਾਜ਼ਰ ਸਨ।