ਹਰਿਆਣਾ; ਕਰਨਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ- 15 ਮਈ 2022- ਹਰਿਆਣਾ ਦੇ ਕਰਨਾਲ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ।
ਨਿਊਜ਼-18 ਦੀ ਖ਼ਬਰ ਮੁਤਾਬਿਕ ਅੱਜ ਇਹ ਬੱਲਾ ਰੋਡ ਤੇ ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋਈ।
ਦੱਸਿਆ ਜਾ ਰਿਹਾ ਹੈ ਕਿ, ਸਾਲਵਨ ਤੋਂ ਪਾਣੀਪਤ ਵੱਲ ਨੂੰ ਕਾਰ ਸਵਾਰ ਜਾ ਰਹੇ ਸਨ ਅਤੇ ਰਾਸਤੇ ਵਿੱਚ ਹਾਦਸਾ ਵਾਪਰਿਆ ਗਿਆ।
ਹਾਦਸਾ ਏਨਾਂ ਜਿਆਦਾ ਭਿਆਨਕ ਸੀ ਕਿ, ਕਾਰ 'ਚ ਸਵਾਰ ਚਾਰਾਂ ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।