ਮਾਨ ਨੇ ਪਾਕਿਸਤਾਨ ’ਚ ਦੋ ਸਿੱਖਾਂ ਦੇ ਕਤਲ ਕੀਤੇ ਜਾਣ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ
ਚੰਡੀਗੜ੍ਹ, 15 ਮਈ 2022 - ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਮਾਨ ਨੇ ਕਿਹਾ ਕੇ ਪਾਕਿਸਤਾਨ ਦੇ ਪੇਸ਼ਾਵਰ ‘ਚ 2 ਸਿੱਖ ਨੌਜਵਾਨ ਵੀਰਾਂ ਦੀ ਬੇਰਹਿਮੀ ਨਾਲ ਕਤਲ ਦੀ ਘਟਨਾ ਬੜੀ ਮੰਦਭਾਗੀ ਹੈ। ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰ ਹਿੰਦੂ ਤੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।
ਮਾਨ ਵੱਲੋਂ ਨੌਜਵਾਨ ਸਿੱਖ ਵੀਰਾਂ ਦੇ ਪਰਿਵਾਰਾਂ ਨਾਲ ਡੂੰਘਾ ਦੁੱਖ ਵਿਅਕਤ ਕਰਦੇ ਹੋਏ, ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਪਾਕਿਸਤਾਨ ਦੇ ਪੇਸ਼ਾਵਰ ‘ਚ 2 ਸਿੱਖ ਨੌਜਵਾਨ ਵੀਰਾਂ ਦੀ ਬੇਰਹਿਮੀ ਨਾਲ ਕਤਲ ਦੀ ਘਟਨਾ ਬੜੀ ਮੰਦਭਾਗੀ ਹੈ। ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰ ਹਿੰਦੂ ਤੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ