← ਪਿਛੇ ਪਰਤੋ
ਥਾਣਾ ਕਬੀਰਪੁਰ ਦੀ ਪੁਲਿਸ ਵੱਲੋਂ ਹੈਰੋਇਨ ਬਰਾਮਦ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,15 ਮਈ 2022 ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਦੀ ਪੁਲਿਸ ਵੱਲੋਂ ਐਸ.ਐਚ.ਓ ਜਸਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਇੱਕ ਨੌਜਵਾਨ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਜਸਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਧੁੱਸੀ ਬੰਨ੍ਹ ਅੱਲੂਵਾਲ ਵਿਖੇ ਮੌਜੂਦ ਸੀ ਤਾਂ ਆਹਲੀ ਕਲਾਂ ਵਾਲੇ ਪਾਸੇ ਤੋਂ ਇੱਕ ਨੌਜਵਾਨ ਆ ਰਿਹਾ ਸੀ। ਪੁਲਿਸ ਪਾਰਟੀ ਨੂੰ ਦੇਖਦਿਆਂ ਸਾਰ ਹੀ ਉਹ ਪਿੱਛੇ ਨੂੰ ਮੁੜਨ ਲੱਗਾ।ਇਸੇ ਦੌਰਾਨ ਹੀ ਉਸ ਨੇ ਆਪਣੀ ਜੇਬ ਵਿੱਚੋਂ ਇੱਕ ਮੋਮੀ ਲਿਫਾਫਾ ਘਾਹ ਵਿੱਚ ਸੁੱਟ ਦਿੱਤਾ। ਸ਼ੱਕ ਦੇ ਆਧਾਰ ਤੇ ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸ ਲਿਫਾਫੇ ਵਿੱਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਨੌਜਵਾਨ ਨੂੰ ਤਰੁੰਤ ਗ੍ਰਿਫਤਾਰ ਕਰ ਲਿਆ। ਪੁਛਗਿੱਛ ਕਰਨ ਤੇ ਉਸ ਨੇ ਪਹਿਚਾਣ ਸੋਨੂੰ ਪੁੱਤਰ ਜੁਗਿੰਦਰ ਪਾਲ ਵਾਸੀ ਮੁਹੱਲਾ ਪੰਡੋਰੀ ਵਜੋਂ ਦੱਸੀ। ਪੁਲਿਸ ਵੱਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Total Responses : 260