ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 15 ਮਈ 2022 - ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਪਾਵਨ ਪਵਿੱਤਰ ਦਿਹਾੜੇ ’ਤੇ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਆਈਆਂ ਸੰਗਤ ਨੂੰ ਨਿਹਾਲ ਕੀਤਾ।
ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਅਤੇ ਵਹਿਮਾਂ‐ਭਰਮਾਂ ਨੂੰ ਤਿਆਗ ਕੇ ਗੁਰਮਤੇ ਅਨੁਸਾਰੀ ਜ਼ਿੰਦਗੀ ਬਤੀਤ ਕਰਨ ਸਬੰਧੀ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ‘ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਕੌਂਸਲ ਦੇ ਮੈਂਬਰ ਸ: ਪਰਮਜੀਤ ਸਿੰਘ ਬੱਲ ਅਤੇ ਸ: ਲਖਵਿੰਦਰ ਸਿੰਘ ਢਿੱਲੋਂ ਨੇ ਪ੍ਰਿੰ: ਡਾ. ਗੋਗੋਆਣੀ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਗੁਰ ਕਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸ: ਜਤਿੰਦਰ ਬਰਾੜ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਅੰਡਰ ਸੈਕਟਰੀ ਡੀ. ਐਸ. ਰਟੌਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪਿ੍ਰੰਸੀਪਲ ਗੁਰਿੰਦਜੀਤ ਕੌਰ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।