ਹੜ੍ਹ ਰੋਕੂ ਪ੍ਰਬੰਧਾ ਦੀਆ ਅਗਾਓ ਤਿਆਰੀਆਂ ਸਬੰਧੀ ਮੀਟਿੰਗ 17 ਨੂੰ
ਮਨੀਸ਼ਾ ਰਾਣਾ ਆਈ.ਏ.ਐਸ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਵੇਗੀ ਮੀਟਿੰਗ
ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ 16 ਮਈ 2022:ਬਰਸਾਤਾਂ ਦੇ ਮੋਸਮ ਦੋਰਾਨ ਸੰਭਾਵੀ ਹੜਾਂ ਤੋਂ ਬਚਾਊ ਲਈ ਢੁਕਵੇਂ ਅਗਾਊ ਪ੍ਰਬੰਧ ਕਰਨ ਲਈ ਪ੍ਰਸਾਸ਼ਨ ਵਲੋਂ ਵਿਸੇਸ਼ ਉਪਰਾਲੇ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਜਰੂਰੀ ਮੀਟਿੰਗ 17 ਮਈ ਨੂੰ 12 ਵਜੇ ਐਸ.ਡੀ.ਐਮ ਦਫਤਰ ਦੇ ਮੀਟਿੰਗ ਹਾਲ ਵਿਚ ਮਨੀਸ਼ਾ ਰਾਣਾ ਆਈ.ਏ.ਐਸ ਐਸ.ਡੀ.ਐਮ ਦੀ ਪ੍ਰਧਾਨਗੀ ਹੇਠ ਰੱਖੀ ਗਈ ਹੈ।
ਇਹ ਜਾਣਕਾਰੀ ਅੱਜ ਇਥੇ ਐਸ.ਡੀ.ਐਮ ਦਫਤਰ ਦੇ ਇਕ ਬੁਲਾਰੇ ਨੇ ਦਿੰਦੇ ਹੋਏ ਦੱਸਿਆ ਕਿ ਇਸ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੀਆ ਹੜਾਂ ਦੀ ਰੋਕਥਾਮ ਲਈ ਪਹਿਲਾ ਤੋਂ ਲਗਾਈਆਂ ਡਿਊਟੀਆਂ ਦੀ ਰਵਿਊ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਮੀਟਿੰਗ ਵਿਚ ਹੜਾ ਦੀ ਸਥਿਤੀ ਨਾਲ ਨਜਿੱਠਣ ਅਤੇ ਚੋਕਸੀ ਦੇ ਪ੍ਰਬੰਧਾ ਉਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਮੀਟਿੰਗ ਵਿਚ ਹੜ੍ਹਾਂ ਦੀ ਸਥਿਤੀ ਵਿਚ ਪ੍ਰਸਾਸ਼ਨ ਅਤੇ ਪੁਲਿਸ ਦਾ ਆਮ ਲੋਕਾਂ ਨਾਲ ਤਾਲਮੇਲ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।