ਸਖ਼ਤ ਮਿਹਨਤ ਕਰਨ ਨਾਲ ਹੀ ਵਿਦਿਆਰਥੀ ਆਪਣੀ ਤਕਦੀਰ ਬਦਲ ਸਕਦੇ ਹਨ: ਗੁਰਦਿੱਤ ਸੇਖੋਂ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 16 ਮਈ 2022- ਫ਼ਰੀਦਕੋਟ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਲਾ ਨੌਂ ਪਹੁੰਚੇ । ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਅਨੁਰਾਧਾ, ਪਿੰਡ ਵਾਸੀਆਂ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ । ਇਸ ਮੌਕੇ ਉਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਨੂੰ ਕਾਪੀਆਂ ਵੰਡਣ ਉਪਰੰਤ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਸਿਰੜ ਅਤੇ ਸਖ਼ਤ ਮਿਹਨਤ ਨਾਲ ਕੋਈ ਵੀ ਇਨਸਾਨ ਆਪਣੀ ਤਕਦੀਰ ਬਦਲ ਸਕਦਾ ਹੈ ।
ਉਨ੍ਹਾਂ ਕਿਹਾ ਸਖ਼ਤ ਮਿਹਨਤ ਨਾਲ ਹਰ ਮੰਜ਼ਿਲ ਤੇ ਪਹੁੰਚਿਆ ਜਾ ਸਕਦਾ ਹੈ । ਇਸ ਮੌਕੇ ਉਨ੍ਹਾਂ ਸਕੂਲ ਅਤੇ ਵਿਦਿਆਰਥੀਆਂ ਦੀ ਭਲਾਈ ਵਾਸਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਮੋਹਤਬਰ ਸੱਜਣਾਂ ਨਾਲ ਵਿਚਾਰ ਵਿਟਾਂਦਰਾ ਕੀਤਾ । ਇਸ ਮੌਕੇ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਲ੍ਹਾ ਨੌਂ ਦੇ ਵਧੀਆ ਪ੍ਰਬੰਧ ਦੀ ਸ਼ਲਾਘਾ ਕੀਤੀ । ਉਨ੍ਹਾਂ ਦੋਹਾਂ ਸਕੂਲਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਇਸ ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਚੇਅਰਮੈਨ ਜਸਕਰਨ ਸਿੰਘ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ । ਇਸ ਸਮਾਗਮ ਦਾ ਮੰਚ ਸੰਚਲਾਨ ਲੈਕਚਰਾਰ ਸੁਰੇਸ਼ ਕੁਮਾਰ ਨੇ ਕੀਤਾ ।