ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ- 17 ਮਈ 2022- ਆਪਣੀਆਂ ਹੱਕਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਠੇਕਾ ਕਰਮਚਾਰੀਆਂ ਸਰਕਾਰ ਦੀਆਂ ਕਥਿਤ ਮੁਲਾਜ਼ਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਪੈਟਰੋਲ ਲੈ ਕੇ ਟੈਂਕੀ ਅਤੇ ਖੇਤੀ ਭਵਨ ਮੁਹਾਲੀ ਤੇ ਚੜ੍ਹ ਗਏ।
ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ, ਕਰਮਚਾਰੀਆਂ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਮੰਨੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ, ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ, ਜਿਸ ਤੋਂ ਦੁਖੀ ਹੋ ਕੇ ਅੱਜ ਕਾਮੇ ਪੈਟਰੋਲ ਲੈ ਕੇ ਟੈਂਕੀ ਅਤੇ ਖੇਤੀ ਭਵਨ ਮੁਹਾਲੀ ਤੇ ਚੜ੍ਹ ਗਏ।