ਭਗਵੰਤ ਮਾਨ ਕਿਸਾਨਾਂ ਨੂੰ ਮਿਲੇ ਬਗੈਰ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪੁੱਜੇ
ਚੰਡੀਗੜ੍ਹ, 17 ਮਈ 2022 - ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਗਏ ਹਨ। ਉਧਰ, ਇਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ।
ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ਵਿੱਚ ਰਾਸ਼ਨ ਲਿਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਜਿੱਥੇ ਰਾਹ ਰੋਕੇਗੀ, ਉੱਥੇ ਹੀ ਪੱਕਾ ਮੋਰਚਾ ਲਗਾ ਕੇ ਧਰਨੇ 'ਤੇ ਬੈਠ ਜਾਣਗੇ।