ਸੜਕ ਹਾਦਸੇ ਵਿੱਚ ਸਕੂਟੀ ਸਵਾਰ ਬਜ਼ੁਰਗ ਦੀ ਮੌਤ
ਜਲੰਧਰ 17 ਮਈ 2022- ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਿੰਡ ਕੁਟਾਲਾ ਨੇੜੇ ਸੜਕ ਹਾਦਸੇ ਵਿੱਚ ਸਕੂਟੀ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ (70) ਪੁੱਤਰ ਬਾਊ ਰਾਮ ਪ੍ਰਕਾਸ਼ ਵਾਸੀ ਕੁਰਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਮੇਸ਼ ਕੁਮਾਰ ਆਪਣੀ ਸਕੂਟੀ 'ਤੇ ਪਿੰਡ ਕੁਰਾਲਾ ਤੋਂ ਕਸਬਾ ਖੁੱਡਾ ਨੂੰ ਦਵਾਈ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਕੁਰਾਲਾ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਰਮੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਲਾਸ਼ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।